Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Published

on

Punjab Govt announces pay and leave on polling day

ਚੰਡੀਗੜ੍ਹ  :  ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿਚ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ।

ਦੱਸਣਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ ਵੀਰਵਾਰ ਨੂੰ ਐਲਾਨਿਆ ਜਾਵੇਗਾ। ਇਸ ਵਾਰ ਪੰਜਾਬ ਵਿਚ 20275066 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Facebook Comments

Trending