Connect with us

ਅਪਰਾਧ

ਨੈਸ਼ਨਲ ਹਾਈਵੇਅ ‘ਤੇ ਵਾਪਰੀ ਵੱਡੀ ਘ.ਟਨਾ, ਟਰੱਕ ਡਰਾਈਵਰ ਨੇ ਬਣਾਇਆ ਬੰਧਕ…

Published

on

ਬਠਿੰਡਾ: ਜ਼ਿਲ੍ਹੇ ਦੇ ਨੈਸ਼ਨਲ ਹਾਈਵੇ ‘ਤੇ ਇੱਕ ਟਰੱਕ ਡਰਾਈਵਰ ਨੂੰ ਬੰਧਕ ਬਣਾ ਕੇ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਖ਼ਬਰ ਅਨੁਸਾਰ ਜ਼ਿਲ੍ਹੇ ਦੇ ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਟਰੱਕ ਡਰਾਈਵਰ ਨੂੰ ਬੰਧਕ ਬਣਾ ਲਿਆ ਗਿਆ। ਇਸ ਦੌਰਾਨ ਜਦੋਂ ਡਰਾਈਵਰ ਨੇ ਰੌਲਾ ਪਾਇਆ ਤਾਂ ਰਾਹਗੀਰਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਟਰੱਕ ਛੱਡ ਕੇ ਫਰਾਰ ਹੋ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ।

ਮੁਲਜ਼ਮਾਂ ਦੀ ਪਛਾਣ ਨਵਦੀਪ ਸਿੰਘ ਵਾਸੀ ਅਜਨੌਦ, ਜਗਸੀਰ ਸਿੰਘ ਵਾਸੀ ਬੀੜ ਤਾਲਾਬ ਅਤੇ ਧਰਮਿੰਦਰ ਵਾਸੀ ਸਿਦਿਆ ਵਾਲਾ ਮੁਹੱਲਾ ਬਠਿੰਡਾ ਵਜੋਂ ਹੋਈ ਹੈ। ਪੀੜਤ ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਬਠਿੰਡਾ ਦੇ ਪਿੰਡ ਜੱਸੀ ਬਾਗ ਵਾਲਾ ਕੋਲ ਜਾ ਰਿਹਾ ਸੀ ਕਿ ਇਸ ਦੌਰਾਨ ਤਿੰਨ ਬਦਮਾਸ਼ਾਂ ਨੇ ਉਸ ਨੂੰ ਬੰਧਕ ਬਣਾ ਲਿਆ ਅਤੇ ਟਰੱਕ ਲੈ ਕੇ ਫ਼ਰਾਰ ਹੋ ਗਏ।ਉਸ ਦਾ ਰੌਲਾ ਸੁਣ ਕੇ ਰਾਹਗੀਰਾਂ ਨੇ ਟਰੱਕ ਦਾ ਪਿੱਛਾ ਕੀਤਾ, ਜਿਸ ਤੋਂ ਬਾਅਦ ਲੁਟੇਰੇ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਟਰੱਕ ਚਾਲਕ ਆਪਣਾ ਟਰੱਕ ਲੈ ਕੇ ਫ਼ਰਾਰ ਹੋ ਗਿਆ। ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਅਤੇ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇਗਾ।

Facebook Comments

Trending