ਪੰਜਾਬ ਨਿਊਜ਼

ਪੰਜਾਬ ਪੁਲਿਸ ਨੇ ਚਲਾਇਆ ਆਪ੍ਰੇਸ਼ਨ, 141 ਗ੍ਰਿਫਤਾਰ, ਹੈਰੋਇਨ ਤੇ ਹਥਿਆਰ ਬਰਾਮਦ

Published

on

ਲੁਧਿਆਣਾ : ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਨੇ ਐਤਵਾਰ ਨੂੰ ਆਪ੍ਰੇਸ਼ਨ ਵਿਜੀਲ-2 ਸ਼ੁਰੂ ਕੀਤਾ। ਆਪ੍ਰੇਸ਼ਨ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਕਰੀਬ 3 ਵਜੇ ਤੱਕ ਜਾਰੀ ਰਿਹਾ। ਟੀਮਾਂ ਨੇ 1.15 ਕਿਲੋ ਹੈਰੋਇਨ, 37 ਕਿਲੋ ਭੁੱਕੀ, ਛੇ ਪਿਸਤੌਲ ਅਤੇ 7.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 116 ਮਾਮਲੇ ਦਰਜ ਕੀਤੇ ਗਏ ਹਨ ਅਤੇ 141 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਦੀ ਵਿਜੀਲ-2 ਮੁਹਿੰਮ ਲਈ SP ਰੈਂਕ ਦੇ ਅਧਿਕਾਰੀ, 5 DSP ਅਤੇ 10 SHO ਦੀ ਨਿਗਰਾਨੀ ਵਿੱਚ ਲਗਭਗ 7500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਜ਼ਿਲ੍ਹਿਆਂ ਵਿੱਚ ਜਾ ਕੇ ਚਾਰਜ ਸੰਭਾਲਿਆ। ਪੁਲਿਸ ਮੁਲਾਜ਼ਮਾਂ ਨੇ 141 ਰੇਲਵੇ ਸਟੇਸ਼ਨਾਂ ਅਤੇ 219 ਬੱਸ ਅੱਡਿਆਂ ਦੇ ਨਾਲ-ਨਾਲ 926 ਹੋਟਲਾਂ, 172 ਸਰਾਵਾਂ ਅਤੇ 166 ਧਰਮਸ਼ਾਲਾਵਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ 9521 ਦੋਪਹੀਆ ਵਾਹਨ ਅਤੇ 7122 ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਅੱਗੇ ਵੀ ਚਲਾਈਆਂ ਜਾਣਗੀਆਂ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਤਲਾਸ਼ੀ ਲੈਣ ਲਈ ਐਸਪੀ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

Facebook Comments

Trending

Copyright © 2020 Ludhiana Live Media - All Rights Reserved.