Connect with us

ਪੰਜਾਬੀ

ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ‘ਤੇ ਪੰਜਾਬ ਪੁਲਿਸ ਸਖ਼ਤ, 21 ਮਾਮਲੇ ਦਰਜ

Published

on

ਲੁਧਿਆਣਾ : ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਤੇ ਇਸ ਦੀ ਰੋਕਥਾਮ ਲਈ ਪੰਜਾਬ ਪੁਲਿਸ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਦੁਕਾਨਾਂ ‘ਤੇ ਛਾਪੇਮਾਰੀ ਵੀ ਕੀਤੀ ਗਈ। ਖੰਨਾ ‘ਚ ਪ੍ਰਰੈੱਸ ਕਾਨਫਰੰਸ ਕਰਦਿਆਂ ਲੁਧਿਆਣਾ ਰੇਂਜ ਦੇ ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪੂਰੇ ਪੰਜਾਬ ‘ਚ ਚਾਈਨਾ ਡੋਰ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ।

ਖੰਨਾ ਪੁਲਿਸ ਨੇ ਚਾਈਨਾ ਡੋਰ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਹੁਣ ਤਕ 21 ਮਾਮਲੇ ਦਰਜ ਕਰ ਕੇ ਕੁੱਲ 186 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ। ਇਕ ਮਾਮਲੇ ‘ਚ ਖੰਨਾ ਸਿਟੀ 2 ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ 65 ਗੱਟੂ ਬਰਾਮਦ ਕੀਤੇ ਹਨ। ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਆਈਜੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੇ ਚਾਈਨਾ ਡੋਰ ‘ਤੇ ਪਾਬੰਦੀ ਲਗਾਈ ਹੋਈ ਹੈ, ਲੋਕਾਂ ਨੂੰ ਵੀ ਇਸ ਦੀ ਵਰਤੋਂ ਆਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੇਣ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਕਈ ਲੋਕ ਜ਼ਖਮੀ ਹੋ ਚੁੱਕੇ ਹਨ, ਜਦਕਿ ਕਈਆਂ ਦੀ ਜਾਨ ਜਾ ਚੁੱਕੀ ਹੈ। ਮਾਪਿਆਂ ਨੂੰ ਅੱਗੇ ਆ ਕੇ ਬੱਚਿਆਂ ‘ਤੇ ਨਜ਼ਰ ਰੱਖਣੀ ਪਵੇਗੀ, ਜਿਸ ਨਾਲ ਅਸੀਂ ਜ਼ਿੰਦਗੀਆਂ ਬਚਾ ਸਕਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਚਾਈਨਾ ਡੋਰ ਦੀ ਵਿਕਰੀ ਹੁੰਦੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

Facebook Comments

Trending