Connect with us

ਪੰਜਾਬ ਨਿਊਜ਼

ਬੱਸਾਂ ਵਿਚ ਫ੍ਰੀ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ,ਪੰਜਾਬ ਰੋਡਵੇਜ਼ ਨੇ ਲਿਆ ਅਹਿਮ ਫੈਸਲਾ

Published

on

Punjab Roadways has taken an important decision

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੂੰ ਸਰਕਾਰ ਵੱਲੋਂ ਮੀਟਿੰਗ ਲਈ ਸੱਦਿਆ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਇਹ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅੱਜ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਦੇ ਗੇਟ ਬੰਦ ਕਰਨ ਦਾ ਐਲਾਨ ਕੀਤਾ ਸੀ। ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦੇ ਦਿੱਤਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹੜਤਾਲ ਦਾ ਅੱਜ ਦਾ ਪ੍ਰੋਗਰਾਮ ਹਾਲ ਦੀ ਘੜੀ ਰੋਕ ਲਿਆ ਹੈ।

ਉੱਥੇ ਹੀ 14 ਸਤੰਬਰ ਨੂੰ ਇਕਰਾਰਨਾਮੇ ਪੂਰਾ ਕਰਨ ਲਈ ਸਰਕਾਰ ਵੱਲੋਂ 8 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਇਹ ਫੈਸਲਾ 15 ਸਤੰਬਰ ਤੋਂ ਤਨਖਾਹ ਵਿੱਚ 30 ਫੀਸਦੀ ਵਾਧੇ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਿਆ ਗਿਆ ਸੀ। ਇਸ ਤੋਂ ਇਲਾਵਾ ਹੜਤਾਲ ਦੇ ਦਿਨਾਂ ਲਈ ਬਿਨਾਂ ਕਟੌਤੀ ਦੇ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਸੀ। ਯੂਨੀਅਨ ਵੱਲੋਂ 23 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ। ਪਰ ਉਸ ਤੋਂ ਉੱਪਰ ਸਮਾਂ ਲੰਘ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਹ ਇਕਰਾਰਨਾਮਾ ਕੈਪਟਨ ਸਰਕਾਰ ਵੇਲੇ ਕੀਤਾ ਗਿਆ ਸੀ। ਪਰ ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਸਿਆਸਤ ਵਿੱਚ ਆਪਣੀ ਕੁਰਸੀ ਗੁਆਉਣੀ ਪਈ। ਇਸ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰੀ ਸਥਿਤੀ ਅਸਪੱਸ਼ਟ ਹੋ ਗਈ ਹੈ।

 

 

 

Facebook Comments

Trending