ਪੰਜਾਬ ਨਿਊਜ਼

ਅੱਜ ਐਲਾਨ ਦਿੱਤਾ ਜਾਵੇਗਾ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦਾ ਨਤੀਜਾ

Published

on

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਅੱਜ ਐਲਾਨ ਦਿੱਤਾ ਜਾਵੇਗਾ। ਇਹ ਨਤੀਜਾ ਅੱਜ ਮੰਗਲਵਾਰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ 29 ਜੂਨ ਤੋਂ ਬੋਰਡ ਦੀ ਵੈੱਬਸਾਈਟ ‘ਤੇ ਆਪਣਾ ਨਤੀਜਾ ਦੇਖ ਸਕਦੇ ਹਨ।

ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ ਹੋਣ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਨੂੰ ਬੀਤੇ ਦਿਨ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਸੀ। ਨਤੀਜੇ ਦੇ ਐਲਾਨ ਦਾ ਸਮਾਂ ਨੇੜੇ ਆਉਣ ’ਤੇ ਬੋਰਡ ਨੇ ਨਤੀਜੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਬਾਰ੍ਹਵੀਂ ਜਮਾਤ ਦਾ ਐਲਾਨਿਆ ਜਾਣ ਵਾਲਾ ਨਤੀਜਾ ਕੁਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਸੀ, ਜੋ ਅੱਜ ਐਲਾਨ ਦਿੱਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.