ਖੇਤੀਬਾੜੀ

ਪੰਜਾਬ ਦੇ ਸਕੱਤਰ ਖੇਤੀਬਾੜੀ ਨੇ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਦੌਰਾ

Published

on

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਡਾ. ਦਿਲਰਾਜ ਸਿੰਘ, ਆਈ ਏ ਐੱਸ, ਨੇ ਬੀਤੇ ਦਿਨੀਂ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਕ ਡਾ. ਗੁਰਵਿੰਦਰ ਸਿੰਘ, ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਤੋਂ ਇਲਾਵਾ ਨਿਰਦੇਸ਼ਕ ਪਸਾਰ ਸਿੱਖਿਆ ਡਾ ਅਸ਼ੋਕ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਕੱਤਰ ਖੇਤੀਬਾੜੀ ਵਿਭਾਗ ਡਾ ਦਿਲਰਾਜ ਸਿੰਘ ਨੇ ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਸਿੱਖਿਅਤ ਅਤੇ ਸਿਖਲਾਈ ਦੇਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਹਾਰਤ ਪ੍ਰਦਾਨ ਕਰਨ ਦੇ ਲਈ ਅਨੇਕ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ, ਇਸੇ ਤਹਿਤ ਸਕਿੱਲ ਡਿਵੈਲਪਮੈਂਟ ਸੈਂਟਰ ਨੇ ਕਿਸਾਨਾਂ ਨੂੰ ਮੁੱਖ ਖੇਤੀਬਾੜੀ ਤਕਨੀਕਾਂ ਦੇ ਨਾਲ ਨਾਲ ਸਹਾਇਕ ਕਿੱਤਿਆਂ ਬਾਰੇ ਜੋ ਸਿਖਲਾਈ ਦਿੱਤੀ ਹੈ, ਉਸ ਨਾਲ ਪੰਜਾਬ ਦੀ ਖੇਤੀ ਵਿੱਚ ਗੁਣਾਤਮਕ ਤਬਦੀਲੀ ਨਜਰ ਆ ਰਹੀ ਹੈ।

ਨਿਰਦੇਸ਼ਕ ਖੇਤੀਬਾੜੀ ਵਿਭਾਗ ਡਾ ਗੁਰਵਿੰਦਰ ਸਿੰਘ ਨੇ ਵੀ ਇਸ ਮੌਕੇ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਦਿੱਤੀ ਜਾ ਰਹੀ ਸਿਖਲਾਈ ਉਪਰ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਅਪਰ ਨਿਰਦੇਸ਼ਕ ਸੰਚਾਰ ਅਤੇ ਸਕਿੱਲ ਡਿਵੈੱਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਤੇਜਿੰਦਰ ਸਿੰਘ ਰਿਆੜ ਨੇ ਇਸ ਮੌਕੇ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਖਲਾਈਆਂ ਦਾ ਵਿਸ਼ੇਸ਼ ਤੌਰ ਤੇ ਵੇਰਵਾ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਐਗਰੀ ਬਿਜ਼ਨਸ ਇਨਕੂਬੇਟਰ ਪਾਬੀ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਨੇ ਮਿਲ ਕੇ ਖੇਤੀ ਕਾਰੋਬਾਰੀ ਉੱਦਮੀਆਂ ਨੂੰ ਵਿਸ਼ੇਸ਼ ਤੌਰ ਤੇ ਸਿੱਖਿਅਤ ਕੀਤਾ ਹੈ। ਇਸ ਤਹਿਤ ਉੱਦਮ ਅਤੇ ਉਡਾਣ ਨਾਂ ਦੇ ਦੋ ਪ੍ਰੋਗਰਾਮ ਸਿਖਲਾਈ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ ਜਿਨ੍ਹਾਂ ਨਾਲ ਖੇਤੀ ਉੱਦਮੀਆਂ ਨੂੰ ਸਰਕਾਰ ਤੋਂ ਮਾਲੀ ਇਮਦਾਦ ਵੀ ਪ੍ਰਾਪਤ ਹੋਈ ਹੈ ਜਿਸ ਸਦਕਾ ਉਨ੍ਹਾਂ ਨੇ ਆਪਣੇ ਕਾਰੋਬਾਰ ਸ਼ੁਰੂ ਕਰਕੇ ਮੁਨਾਫ਼ਾ ਕਮਾਇਆ ਹੈ।

ਨਿਰਦੇਸ਼ਕ ਪਸਾਰ ਸਿੱਖਿਆ ਡਾ ਅਸ਼ੋਕ ਕੁਮਾਰ ਨੇ ਇਸ ਮੌਕੇ ਸਕੱਤਰ ਖੇਤੀਬਾੜੀ ਵਿਭਾਗ ਡਾ ਦਿਲਰਾਜ ਸਿੰਘ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕਰਨ ਅਤੇ ਯੂਨੀਵਰਸਿਟੀ ਆਉਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ।

Facebook Comments

Trending

Copyright © 2020 Ludhiana Live Media - All Rights Reserved.