ਅਪਰਾਧ

ਰਾਜਸਥਾਨ ਤੋਂ ਅਫੀਮ ਲਿਆ ਕੇ ਪੰਜਾਬ ਸਪਲਾਈ ਕਰਨ ਵਾਲਾ ਫੜਿਆ

Published

on

ਖੰਨਾ (ਲੁਧਿਆਣਾ) : ਖੰਨਾ ਪੁਲਿਸ ਨੇ ਅੱਜ ਨਸ਼ੇ ਦੇ ਸੌਦਾਗਰ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿਲੋ ਅਫੀਮ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਸੀ ਐਕਟ ਦੀ ਧਾਰਾ 18-61 ਤਹਿਤ ਮਾਮਲਾ ਦਰਜ ਕਰ ਲਿਆ।

ਥਾਣਾ ਸਦਰ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕੋਟ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਪਵਿੱਤਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ‘ਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਕਥਿਤ ਦੋਸ਼ੀ ਗੁੱਡੂ ਲਾਲ ਗੁਰਜਰ ਵਾਸੀ ਮਕਾਨ ਨੰਬਰ 48 ਗੁੱਜਰਾਂ ਦੀ ਬਸਤੀ ਚੰਦੀਆਖੇੜੀ ਡੋਡਾ ਜ਼ਿਲ੍ਹਾ ਝਲਵਰ ਰਾਜਸਥਾਨ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ।

ਐਸਐਚਓ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਉਸ ਦੇ ਪਿਛਲੇ ਰਿਕਾਰਡ ਨੂੰ ਵੀ ਫਰੋਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਆਸ-ਪਾਸ ਦੇ ਇਲਾਕਿਆਂ ‘ਚ ਅਫੀਮ ਸਪਲਾਈ ਕਰਨੀ ਸੀ। ਉਨ੍ਹਾਂ ਕਿਹਾ ਕਿ ਅਜੇ ਤਕ ਇਸ ਗੱਲ ਦੀ ਪੂਰੀ ਪੁਸ਼ਟੀ ਨਹੀਂ ਹੋਈ ਹੈ ਕਿ ਪੰਜਾਬ ਦੇ ਕਿਹੜੇ-ਕਿਹੜੇ ਸ਼ਹਿਰਾਂ ਵਿੱਚ ਉਹਦੇ ਖ਼ਿਲਾਫ਼ ਕੇਸ ਦਰਜ ਹਨ।

Facebook Comments

Trending

Copyright © 2020 Ludhiana Live Media - All Rights Reserved.