Connect with us

ਪੰਜਾਬ ਨਿਊਜ਼

ਦੇਸ਼ ਭਰ ‘ਚੋਂ ਸਭ ਤੋਂ ਘੱਟ ਤੰਬਾਕੂ ਦੀ ਵਰਤੋਂ ਕਰਨ ਵਾਲਾ ਸੂਬਾ ਬਣਿਆ ਪੰਜਾਬ

Published

on

Punjab to be the lowest tobacco consuming state in the country

ਚੰਡੀਗੜ੍ਹ : ਪੰਜਾਬ ਨੇ ਕੌਮੀ ਪਰਿਵਾਰ ਸਿਹਤ ਸਰਵੇਖਣ (ਐੱਨਐੱਫਐੱਚਐੱਸ-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਤੰਬਾਕੂ ਦੀ ਸਭ ਤੋਂ ਘੱਟ ਵਰਤੋਂ ਵਾਲੇ ਸਥਾਨ ਦਾ ਦਰਜਾ ਹਾਸਲ ਕਰਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਬਾਲਗਾਂ ਵਿਚ ਮੌਤ ਦਰ ਦਾ ਵੱਡਾ ਕਾਰਨ ਬਣੀ ਹੋਈ ਹੈ, ਖਾਸ ਕਰਕੇ ਭਾਰਤ ਵਰਗੇ ਦੇਸ਼ਾਂ ਵਿਚ, ਜਿੱਥੇ ਤੰਬਾਕੂ ਨਾਲ ਸਬੰਧਤ ਬਿਮਾਰੀਆਂ ਅਤੇ ਮੌਤਾਂ ਦੀ ਦਰ ਬਹੁਤ ਜ਼ਿਆਦਾ ਹੈ। ਭਾਰਤ ਵਿਚ ਹਰ ਸਾਲ 10 ਲੱਖ ਤੋਂ ਵੱਧ ਬਾਲਗ ਤੰਬਾਕੂ ਦੀ ਵਰਤੋਂ ਕਾਰਨ ਮਰਦੇ ਹਨ ਜੋ ਕੁੱਲ ਮੌਤਾਂ ਦਾ 9.5 ਫ਼ੀਸਦੀ ਬਣਦਾ ਹੈ।

ਸੋਨੀ ਨੇ ਕਿਹਾ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਤੰਬਾਕੂ ਦੀ ਵਰਤੋਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਕੌਮੀ ਪਰਿਵਾਰ ਸਿਹਤ ਸਰਵੇਖਣ (ਐੱਨਐੱਫਐੱਚਐੱਸ-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿਚ ਤੰਬਾਕੂ ਦੀ ਵਰਤੋਂ ਹੁਣ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਸਭ ਤੋਂ ਘੱਟ ਹੈ।

Facebook Comments

Advertisement

Trending