ਪੰਜਾਬ ਨਿਊਜ਼

ਪੰਜਾਬ ਯੂਨੀਵਰਸਿਟੀ ਦੇ VC ਨੇ ਪ੍ਰੋ. ਰਾਜ ਕੁਮਾਰ ਨੇ ਦਿੱਤਾ ਅਸਤੀਫ਼ਾ, ਰੇਣੂ ਵਿਜ ਬਣੇ ਆਫੀਸ਼ੀਏਟਿੰਗ VC

Published

on

ਲੁਧਿਆਣਾ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਦੀ ਥਾਂ ‘ਤੇ ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ ਰੇਣੂ ਵਿਜ ਨੂੰ ਅੱਜ ਸੋਮਵਾਰ ਤੋਂ ਕਾਰਜਕਾਰੀ VC ਬਣਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ VC ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ ਸਾਲ 2018 ਵਿੱਚ PU ਵਿੱਚ VC ਵਜੋਂ ਨਿਯੁਕਤ ਕੀਤਾ ਗਿਆ ਸੀ । ਇਸ ਤੋਂ ਬਾਅਦ 23 ਜੁਲਾਈ,2021 ਨੂੰ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਅੱਗੇ ਵਧਾ ਦਿੱਤਾ ਗਿਆ ਸੀ । ਅਜੇ ਉਨ੍ਹਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਪੰਜਾਬ ਯੂਨੀਵਰਸਿਟੀ ਦੇ ਟੀਚਰਜ਼ ਐਸੋਸੀਏਸ਼ਨ ਨੇ ਯੂਨੀਵਰਸਿਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਚਾਂਸਲਰ ਨੂੰ ਵੀ ਲਿਖਿਆ ਸੀ।

Facebook Comments

Trending

Copyright © 2020 Ludhiana Live Media - All Rights Reserved.