Connect with us

ਪੰਜਾਬ ਨਿਊਜ਼

ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, 4-5 ਦਿਨਾਂ ‘ਚ ਵਧੇਗਾ ਗਰਮੀ ਦਾ ਕਹਿਰ

Published

on

Punjab warns of 'weather', heat wave to intensify in 4-5 days

ਲੁਧਿਆਣਾ : ਪੰਜਾਬ ਭਰ ਦੇ ਲੋਕਾਂ ਨੂੰ ਵੱਧ ਰਹੀ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਹੋ ਵਧੇਰੇ ਸੁਚੇਤ ਰਹਿਣਾ ਪਵੇਗਾ ਕਿਉਂਕਿ ਆਉਣ ਵਾਲੇ 4-5 ਦਿਨਾਂ ‘ਚ ਗਰਮੀ ਦਾ ਕਹਿਰ ਪਹਿਲਾਂ ਤੋਂ ਵੀ ਜ਼ਿਆਦਾ ਰਹਿਣ ਵਾਲਾ ਹੈ। ਅਜਿਹੀ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਦੇ ਮੌਸਮ ਮਾਹਿਰਾਂ ਵੱਲੋਂ ਕੀਤੀ ਗਈ ਹੈ।

ਮੌਸਮ ਵਿਭਾਗ ਚੰਡੀਗੜ੍ਹ ਦੇ ਪ੍ਰਭਾਰੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਹਿਰ ਜਾਂ ਇਲਾਕੇ ਰਾਜਸਥਾਨ ਦੇ ਨਾਲ ਲੱਗਦੇ ਹਨ, ਉਨ੍ਹਾਂ ‘ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਸੈਲਸੀਅਸ ਜਾਂ ਫਿਰ ਇਸ ਤੋਂ ਜ਼ਿਆਦਾ ਵੀ ਰਹਿ ਸਕਦਾ ਹੈ ਅਤੇ ਜਿਹੜੇ ਇਲਾਕੇ ਹਿਮਾਚਲ ਦੇ ਨਾਲ ਲੱਗਦੇ ਹਨ, ਉਨ੍ਹਾਂ ‘ਚ ਤਾਪਮਾਨ ਦਾ ਪਾਰਾ 38 ਡਿਗਰੀ ਤੋਂ 40 ਡਿਗਰੀ ਸੈਲਸੀਅਸ ਵਿਚਕਾਰ ਰਹਿ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ 29 ਅਪ੍ਰੈਲ ਨੂੰ ਪੰਜਾਬ ਦੇ ਕੁੱਝ ਇਲਾਕਿਆਂ ‘ਚ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ। ਪੰਜਾਬ ਭਰ ਦੇ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਗਰਮੀ ਦੇ ਮੱਦੇਨਜ਼ਰ ਖ਼ੁਦ ਨੂੰ ਬਚਾ ਕੇ ਰੱਖਣ। ਕਾਲੇ ਰੰਗ ਦੇ ਕੱਪੜਿਆਂ ਦਾ ਇਸਤੇਮਾਲ ਨਾ ਕਰਨ ਅਤੇ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ। ਬਿਨਾਂ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਜਾਣ ਤੋਂ ਪਰਹੇਜ਼ ਕਰਨ ਅਤੇ ਖ਼ਾਸ ਕਰਕੇ ਬਜ਼ੁਰਗ ਅਤੇ ਛੋਟੇ ਬੱਚਿਆਂ ਦਾ ਧਿਆਨ ਰੱਖਣ।

Facebook Comments

Trending