Connect with us

ਪੰਜਾਬ ਨਿਊਜ਼

ਪੰਜਾਬ ‘ਚ ਪਹਿਲਾਂ ਨਾਲੋਂ ਜ਼ਿਆਦਾ ਵਧੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ

Published

on

Punjab will get colder than before, rains may fall on this date

ਲੁਧਿਆਣਾ : ਪੰਜਾਬ ’ਚ ਆਉਣ ਵਾਲੇ ਇਕ-ਦੋ ਦਿਨਾਂ ’ਚ ਮੌਸਮ ਦਾ ਮਿਜਾਜ਼ ਪਹਿਲਾਂ ਤੋਂ ਜ਼ਿਆਦਾ ਠੰਡ ਵਾਲਾ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 2-3 ਦਸੰਬਰ ਨੂੰ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਅਜਿਹੀ ਸੰਭਾਵਨਾ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਸੰਪਰਕ ਕਰਨ ’ਤੇ ਪ੍ਰਗਟ ਕੀਤੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਅਤੇ ਹਰਿਆਣਾ ‘ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣੇਗਾ, ਜਿਸ ਕਾਰਨ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰੀ ਰਾਜਸਥਾਨ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਸਵੇਰ ਦੇ ਸਮੇਂ ਹਲਕੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਰਾਤ ਨੂੰ ਪਾਰਾ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ‘ਚ ਰਾਤ ਅਤੇ ਦਿਨ ‘ਚ ਵੀ ਪਾਰਾ ਹੇਠਾਂ ਡਿਗੇਗਾ ਅਤੇ ਠੰਡ ਵਧੇਗੀ।

Facebook Comments

Trending