Connect with us

ਪੰਜਾਬ ਨਿਊਜ਼

ਕੈਨੇਡਾ ‘ਚ ਪੰਜਾਬ ਦੇ ਨੌਜਵਾਨ ਦੀ ਮੌ/ਤ, ਪਰਿਵਾਰ ਸਦਮੇ ‘ਚ

Published

on

ਸਮਾਣਾ : ਸਮਾਣਾ ਉਪ ਮੰਡਲ ਦੇ ਪਿੰਡ ਕਕਰਾਲਾ ਭਾਈਕਾ ਤੋਂ 2 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਦਿਲਪ੍ਰੀਤ ਸਿੰਘ (20) ਕੈਨੇਡਾ ਆਪਣੀ ਭੈਣ ਨੂੰ ਮਿਲਣ ਗਿਆ ਸੀ ਅਤੇ ਸਰੀ ਨੇੜੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਬੀਤੇ ਦਿਨ ਉਸ ਦੀ ਭੈਣ ਨੇ ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਬਾਰੇ ਫੋਨ ‘ਤੇ ਜਾਣਕਾਰੀ ਦਿੱਤੀ, ਜਿਸ ਕਾਰਨ ਪਰਿਵਾਰ ਸਦਮੇ ‘ਚ ਹੈ।

ਮ੍ਰਿਤਕ ਦੇ ਪਿਤਾ ਸਾਬਕਾ ਫੌਜੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਦਾ ਚੰਗਾ ਭਵਿੱਖ ਦੇਣ ਲਈ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ, ਜਦਕਿ ਇਕ ਸਾਲ ਪਹਿਲਾਂ ਉਸ ਨੇ ਆਪਣੀ ਭੈਣ ਨੂੰ ਵੀ ਮੋਟਾ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ। ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਮੁਤਾਬਕ ਇਸ ਸਮੇਂ ਦਿਲਪ੍ਰੀਤ ਦੀ ਲਾਸ਼ ਕੈਨੇਡਾ ਦੇ ਹਸਪਤਾਲ ‘ਚ ਹੈ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਦੀ ਲਾਸ਼ ਪੰਜਾਬ ਭੇਜ ਦਿੱਤੀ ਜਾਵੇਗੀ। ਮ੍ਰਿਤਕ ਦੇ ਪਿਤਾ, ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰ ਸਰਕਾਰ ਅਤੇ ਲੋਕਾਂ ਨੂੰ ਮ੍ਰਿਤਕ ਦੀ ਲਾਸ਼ ਪੰਜਾਬ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

Facebook Comments

Trending