ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਦੱਖਣੀ-ਪੱਛਮੀ ਬੰਗਾਲ ਦੀ ਖਾੜੀ ‘ਤੇ ਬਣਿਆ ਦਬਾਅ ਅਗਲੇ 12 ਘੰਟਿਆਂ ‘ਚ ਉੱਤਰ-ਪੱਛਮ ਵੱਲ ਵਧਦੇ ਹੋਏ ਚੱਕਰਵਾਤੀ ਤੂਫਾਨ ‘ਚ ਬਦਲ ਜਾਵੇਗਾ। ਇਸ ਕਾਰਨ ਪੰਜਾਬ ਅਤੇ ਹੋਰ ਗੁਆਂਢੀ ਰਾਜਾਂ ‘ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਪਹਾੜਾਂ ‘ਚ ਬਰਫਬਾਰੀ ਹੋ ਸਕਦੀ ਹੈ। ਪਹਾੜਾਂ ‘ਤੇ ਬਰਫਬਾਰੀ ਹੋਣ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਵਧੇਗੀ। ਇਸ ਸਮੇਂ ਪੰਜਾਬ ਦਾ ਮੌਸਮ ਖੁਸ਼ਕ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।