Connect with us

ਪਾਲੀਵੁੱਡ

ਪੰਜਾਬੀ ਫ਼ਿਲਮ ਇੰਡਸਟਰੀ ਦੀ ਹੋਈ ਬੱਲੇ-ਬੱਲੇ, ਸਮਾਜਿਕ ਮੁੱਦਿਆਂ ‘ਤੇ ਫ਼ਿਲਮਾਂ ਦੇ ਨਿਰਮਾਣ ’ਤੇ ਜ਼ੋਰ

Published

on

Punjabi film industry's bat-bat, emphasis on the production of films on social issues

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ ਅਤੇ ਇਸ ਨੂੰ ਬੜਾਵਾ ਦਿੱਤੇ ਜਾਣ ਦੀ ਜ਼ਰੂਰਤ ਹੈ। ਬੀਤੇ ਦਿਨੀਂ ਪੰਜਾਬੀ ਸਿਨੇਮਾ ਦਿਵਸ ਦੇ ਮੌਕੇ ‘ਤੇ ਪੰਜਾਬੀ ਫ਼ਿਲਮ ਅਤੇ ਟੀ. ਵੀ. ਐਕਟਰਜ਼ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਜੋੜਾਮਾਜਰਾ ਨੇ ਸਮਾਜਿਕ ਪੰਜਾਬੀ ਫ਼ਿਲਮਾਂ ਦੇ ਨਿਰਮਾਣ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਮੁੰਬਈ ਫ਼ਿਲਮ ਉਦਯੋਗ ‘ਚ ਪੰਜਾਬੀਆਂ ਦੀ ਵੱਡੀ ਸ਼ਮੂਲੀਅਤ ਹੈ ਪਰ ਪੰਜਾਬੀ ਫ਼ਿਲਮਾਂ ਉਹ ਮੁਕਾਮ ਹਾਸਲ ਨਹੀਂ ਕਰ ਸਕੀਆਂ ਜੋ ਕੀਤਾ ਜਾਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਨੂੰ ਬੜ੍ਹਾਵਾ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਤੱਤਪਰ ਹੈ।

ਇਸ ਦੌਰਾਨ ਸ੍ਰੀ ਜੋੜਾਮਾਜਰਾ ਨੇ ਪੰਜਾਬੀ ਫ਼ਿਲਮ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸੇ ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਮਾਜਿਕ ਫ਼ਿਲਮਾਂ ਦੇ ਨਿਰਮਾਣ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਮਾਨਵੀ ਜੀਵਨ ਦੇ ਵਿਕਾਸ ‘ਚ ਫ਼ਿਲਮਾਂ ਮਹੱਤਵਪੂਰਨ ਭੂਮਿਕਾ ਨਿਭਾਉਦੀਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੀਆਂ ਪੰਜਾਬੀ ਫ਼ਿਲਮਾਂ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ, ਜੋ ਲੋਕਾਂ ਦੇ ਬੌਧਿਕ ਪੱਧਰ ਦਾ ਵਿਕਾਸ ਕਰ ਸਕਣ ਅਤੇ ਉਨ੍ਹਾਂ ਨੂੰ ਚੰਗੀ ਦਿਸ਼ਾ ਵੱਲ ਨੂੰ ਲਿਜਾ ਸਕਣ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੇ ਵੱਖ-ਵੱਖ ਖੇਤਰਾਂ ਵਿਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਇਸ ਨੂੰ ਪੰਜਾਬੀ ਫ਼ਿਲਮਾਂ ਦੇ ਖੇਤਰ ‘ਚ ਵੀ ਆਪਣੀ ਪੈਠ ਬਣਾਉਣੀ ਚਾਹੀਦੀ ਹੈ।

Facebook Comments

Trending