ਪੰਜਾਬੀ

ਪੰਜਾਬੀ ਸਾਹਿਤ ਅਕਾਡਮੀ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ

Published

on

ਲੁਧਿਆਣਾ :   ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਉੱਘੇ ਪੰਜਾਬੀ ਕਵੀ ਤੇ ਚਿੰਤਕ ਡਾ. ਲਖਵਿੰਦਰ ਸਿੰਘ ਜੌਹਲ ਸਰਬਸੰਮਤੀ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਬਣ ਗਏ ਹਨ।

ਸੀਨੀਅਰ ਮੀਤ ਪ੍ਰਧਾਨ ਦੇ ਇੱਕ ਅਹੁਦੇ ਦੇ ਸਖਤ ਮੁਕਾਬਲੇ ਵਿਚ 23 ਵੋਟਾਂ ਦੇ ਫ਼ਰਕ ਨਾਲ ਡਾ. ਸ਼ਿਆਮ ਸੁੰਦਰ ਦੀਪਤੀ ਜੇਤੂ ਕਰਾਰ ਦਿੱਤੇ ਗਏ। ਜਨਰਲ ਸਕੱਤਰ ਦੇ ਮਿਆਰੀ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਨੇ ਡਾ. ਗੁਲਜ਼ਾਰ ਸਿੰਘ ਪੰਧੇਰ ਨੂੰ 41 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ। ਪੰਜ ਮੀਤ ਪ੍ਰਧਾਨਾਂ ਵਿਚੋਂ ਸ੍ਰੀ ਤ੍ਰੈਲੋਚਨ ਲੋਚੀ, ਸ. ਸਹਿਜਪ੍ਰੀਤ ਸਿੰਘ
ਮਾਂਗਟ, ਡਾ. ਹਰਵਿੰਦਰ ਸਿੰਘ ਸਿਰਸਾ (ਪੰਜਾਬੋਂ ਬਾਹਰ), ਡਾ. ਭਗਵੰਤ ਸਿੰਘ ਅਤੇ ਸ੍ਰੀ ਭਗਵੰਤ ਰਸੂਲਪੁਰੀ ਮੀਤ ਪ੍ਰਧਾਨ ਚੁਣੇ ਗਏ ਹਨ।

ਪ੍ਰਬੰਧਕੀ ਬੋਰਡ ਦੇ ਪੰਦਰਾਂ ਮੈਂਬਰਾਂ ਵਿਚੋਂ ਸ੍ਰੀਮਤੀ ਇੰਦਰਾ ਵਿਰਕ, ਸ੍ਰੀਮਤੀ ਪਰਮਜੀਤ ਕੌਰ ਮਹਿਕ ਸ. ਬਲਜੀਤ ਸਿੰਘ ਰੈਣਾਂ, ਸ੍ਰੀ ਅਸ਼ੋਕ ਵਸ਼ਿਸ਼ਠ (ਬਿਨਾਂ ਮੁਕਾਬਲਾ ਜੇਤੂ), ਸ੍ਰੀ ਹਰਦੀਪ ਢਿੱਲੋਂ, ਸ੍ਰੀ ਜਸਵੀਰ ਝੱਜ, ਸ. ਕਰਮ ਸਿੰਘ ਜ਼ਖ਼ਮੀ, ਸ੍ਰੀ ਹਰਬੰਸ ਮਾਲਵਾ, ਸ. ਸੰਤੋਖ ਸਿੰਘ ਸੁੱਖੀ, ਡਾ. ਗੁਰਮੇਲ ਸਿੰਘ, ਸ੍ਰੀ ਕੇ. ਸਾਧੂ ਸਿੰਘ, ਸ. ਰੋਜ਼ੀ ਸਿੰਘ, ਸ. ਬਲਵਿੰਦਰ ਸਿੰਘ, ਸ. ਬਲਦੇਵ ਸਿੰਘ ਝੱਜ ਅਤੇ ਸ. ਪਰਮਜੀਤ ਸਿੰਘ ਮਾਨ ਜੇਤੂ ਕਰਾਰ ਦਿੱਤੇ ਗਏ।

Facebook Comments

Trending

Copyright © 2020 Ludhiana Live Media - All Rights Reserved.