Connect with us

ਖੇਡਾਂ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਆਰੀਆ ਕਾਲਜ਼ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ

Published

on

PYDB Sports kits distributed to students of Arya College

ਲੁਧਿਆਣਾ : ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਆਰੀਆ ਕਾਲਜ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ. ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Facebook Comments

Trending