ਪੰਜਾਬੀ

RTA ਲੁਧਿਆਣਾ ਵੱਲੋ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਕੀਤੇ ਚਾਲਾਨ

Published

on

ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਕੈਂਟਰ ਜੋ ਕਿ ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਅਤੇ ਹੋਰ 02 ਕੈਂਟਰਾਂ ਦੇ ਕਾਗਜ ਨਾ ਪੂਰੇ ਹੋਣ ਕਰਕੇ ਚਲਾਨ ਕੀਤੇ ਗਏ। 01 ਪਿਕ ਅਪ ਦਾ ਚਲਾਨ ਓਵਰਹਾਈਟ ਕਰਕੇ ਕੀਤੇ ਗਿਆ। 02 ਟਰੱਕ ਓਵਰਲੋਡ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਗਏ। 01 ਟਰੱਕ ਟਰਾਲੇ ਦਾ ਬਿਨਾਂ ਐਚ.ਐਸ.ਆਰ.ਪੀ ਅਤੇ ਓਵਰਲੋਡ ਹੋਣ ਕਰਕੇ ਚਲਾਨ ਕੀਤਾ ਗਿਆ।

ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ. ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ।

Facebook Comments

Trending

Copyright © 2020 Ludhiana Live Media - All Rights Reserved.