Connect with us

ਪੰਜਾਬ ਨਿਊਜ਼

ਪੰਜਾਬ ਦੇ ਇੱਕ ਵੱਡੇ ਸ਼ਰਾਬ ਕਾਰੋਬਾਰੀ ਦੇ ਦਫ਼ਤਰ ਅਤੇ ਘਰ ‘ਤੇ ਛਾਪੇਮਾਰੀ

Published

on

ਅੰਮ੍ਰਿਤਸਰ : ਪੰਜਾਬ ਤੋਂ ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਆਮਦਨ ਕਰ ਵਿਭਾਗ ਦੀ ਟੀਮ ਨੇ ਅੱਜ ਤੜਕੇ ਅੰਮ੍ਰਿਤਸਰ ਦੇ ਮਜੀਠਾ ਸਥਿਤ ਸ਼ਰਾਬ ਕਾਰੋਬਾਰੀ ਪੱਪੂ ਜੈਤੀਪੁਰਾ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟੀਮ ਤਰਨਤਾਰਨ ਅਤੇ ਪਠਾਨਕੋਟ ਜ਼ਿਲਿਆਂ ਸਮੇਤ ਕਈ ਬ੍ਰਾਂਚਾਂ ‘ਤੇ ਛਾਪੇਮਾਰੀ ਕਰ ਰਹੀ ਹੈ।

ਇਸ ਕਾਰਵਾਈ ‘ਚ ਖਾਸ ਗੱਲ ਇਹ ਰਹੀ ਕਿ ਆਮਦਨ ਕਰ ਵਿਭਾਗ ਦੀ ਟੀਮ ਪੰਜਾਬ ਪੁਲਸ ਦੀ ਟੀਮ ਨੂੰ ਲਿਜਾਣ ਦੀ ਬਜਾਏ ਕੇਂਦਰੀ ਪੈਰਾ ਮਿਲਟਰੀ ਫੋਰਸ ਨੂੰ ਨਾਲ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 4.30 ਵਜੇ ਸ਼ੁਰੂ ਹੋਈ ਛਾਪੇਮਾਰੀ ‘ਚ ਕਰੀਬ 60-70 ਅਧਿਕਾਰੀ ਸ਼ਾਮਲ ਸਨ। ਹਾਲਾਂਕਿ ਕਿਸੇ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਨਹੀਂ ਕੀਤੀ ਕਿ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ।

Facebook Comments

Advertisement

Trending