Connect with us

ਪੰਜਾਬੀ

ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੀ ਕੀਤੀ ਦਾਅਵੇਦਾਰੀ

Published

on

Raikot MLA Jagtar Singh Jagga claims Congress ticket from Jagraon

ਜਗਰਾਓਂ : ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰੀ ਠੋਕਦਿਆਂ ਗੇੜੇ ਵਧਾ ਦਿੱਤੇ ਹਨ। ਪਿਛਲੇ ਦਿਨਾਂ ਵਾਂਗ ਉਨ੍ਹਾਂ ਅੱਜ ਵੀ ਇਲਾਕੇ ਦਾ ਦੌਰਾ ਕਰਦਿਆਂ ਪਿੰਡ ਚੀਮਨਾ ਵਿਖੇ ਮੀਟਿੰਗ ਕੀਤੀ।

ਇਸ ਦੌਰਾਨ ਵਿਧਾਇਕ ਹਿੱਸੋਵਾਲ ਨੇ ਕਿਹਾ ਆਮ ਆਦਮੀ ਪਾਰਟੀ ‘ਵਨ ਮੈਨ ਸ਼ੋਅ’ ਹੈ, ਜਿਸ ‘ਚ ਵਿਧਾਇਕਾਂ ਤੇ ਐੱਮਪੀਜ਼ ਦੀ ਕੋਈ ਕਦਰ ਨਹੀਂ ਹੈ। ਇਨ੍ਹਾਂ ਹਾਲਾਤ ਨੂੰ ਦੇਖਦਿਆਂ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਕਾਂਗਰਸ ਦਾ ਪੱਲਾ ਫੜਿਆ। ਹੁਣ ਜਦੋਂ ਕਾਂਗਰਸ ਪਾਰਟੀ ਦੇ ਸਿਪਾਹੀ ਬਣ ਚੁੱਕੇ ਹਨ ਤਾਂ ਉਨ੍ਹਾਂ ਵੱਲੋਂ ਜਗਰਾਓਂ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ।

ਪਾਰਟੀ ਨੇ ਉਮੀਦਵਾਰ ਬਣਾਇਆ ਤਾਂ ਇਲਾਕੇ ਵਿਚ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਜਗਰਾਓਂ ਉਨ੍ਹਾਂ ਦਾ ਆਪਣਾ ਹੀ ਇਲਾਕਾ ਹੈ। ਉਹ ਇਥੇ ਹੁਣ ਤਕ ਵਿਚਰਦੇ ਰਹੇ ਹਨ। ਇਸ ਲਈ ਜਗਰਾਓਂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਮਾਣ ਸਤਿਕਾਰ ਮਿਲ ਰਿਹਾ ਹੈ।

Facebook Comments

Trending