Connect with us

ਪੰਜਾਬ ਨਿਊਜ਼

ਸੂਬੇ ਭਰ ‘ਚ ਅੱਜ 3 ਘੰਟੇ ਕਰੇਗਾ ਰੇਲਾਂ ਦਾ ਚੱਕਾ ਜਾਮ, ਜਾਣੋ ਕੀ ਹਨ ਮੁੱਖ ਮੰਗਾਂ

Published

on

Railways will be jammed for 3 hours across the state today, know what are the main demands

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਵੱਲੋਂ ਅੱਜ ਪੰਜਾਬ ‘ਚ 3 ਘੰਟੇ (12 ਤੋਂ 3 ਵਜੇ ਤੱਕ) ਲਈ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਜਾਵੇਗੀ। ਇਸ ਰੋਸ ਪ੍ਰਦਰਸ਼ਨ ਦਾ ਕਾਰਨ ਇਹ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ , ਜਿਨ੍ਹਾਂ ਦੀ ਨਰਮੇ ਦੀ ਫ਼ਸਲ ਗੁਲਾਬੀ ਕੀੜੇ ਅਤੇ ਨਕਲੀ ਕੀਟਨਾਸ਼ਕਾਂ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਜਾ ਚੁੱਕੀ ਹੈ।

ਇਸ ਸੰਬੰਧੀ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ ਅਤੇ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਖ਼ੁਦ ਦਿੱਤੀ ਸੀ ਅਤੇ ਦੱਸਿਆ ਕਿ ਸੀ ਸੂਬੇ ਭਰ ਦੀਆਂ ਰੇਲਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੀਆਂ।

Facebook Comments

Trending