Connect with us

ਪੰਜਾਬ ਨਿਊਜ਼

ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਲਈ ਮੀਂਹ ਦਾ ਅਲਰਟ

Published

on

Rain alert for the next 24 hours by the Meteorological Department ​

ਲੁਧਿਆਣਾ : ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਦੇ ਤਾਲਮੇਲ ਨੇ ਪਿਛਲੇ ਦਿਨੀਂ ਸ਼ਹਿਰ ‘ਚ ਭਾਰੀ ਮੀਂਹ ਵਰ੍ਹਾਇਆ ਪਰ ਇਕ ਵਾਰ ਫਿਰ ਚੰਡੀਗੜ੍ਹ ਮੌਸਮ ਕੇਂਦਰ ਨੇ ਅਲਰਟ ਜਾਰੀ ਕੀਤਾ ਹੈ। ਵਿਭਾਗ ਵਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਬਰਨਾਲਾ, ਸੰਗਰੂਰ, ਮੋਗਾ ਮਾਨਸਾ ਜ਼ਿਲ੍ਹਿਆਂ ‘ਚ ਆਉਣ ਵਾਲੇ ਕੁੱਝ ਘੰਟਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕੇਂਦਰ ਦੇ ਵਿਗਿਆਨੀ ਏ. ਕੇ. ਸਿੰਘ ਮੁਤਾਬਕ ਇਕ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜਿਸ ਕਾਰਨ ਇਹ ਅਲਰਟ ਜਾਰੀ ਕੀਤਾ ਗਿਆ ਹੈ ਕਿ ਅਗਲੇ 24 ਘੰਟੇ ‘ਚ ਮੀਂਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਡਿਸਟਰਬੈਂਸ ਦੇ ਨਾਲ ਹੀ ਲਾਂਗ ਫਾਰਕਾਸਟ ‘ਚ ਇਹ ਇਕ ਹੋਰ ਵੈਸਟਰਨ ਡਿਸਟਰਬੈਂਸ ਵੇਖ ਰਹੇ ਹਾਂ। ਅਸੀਂ ਲਗਾਤਾਰ ਉਸ ਨੂੰ ਆਬਜ਼ਰਵ ਕਰ ਰਹੇ ਹਾਂ। ਕਈ ਵਾਰ ਡਿਸਟਰਬੈਂਸ ਨਾਰਥ ਤੋਂ ਨਿਕਲ ਜਾਂਦੇ ਹਨ, ਅਜਿਹੇ ‘ਚ ਹੁਣ ਇਹ ਕਹਿਣਾ ਕਿ ਉਹ ਕਦੋਂ ਅਤੇ ਕਿੱਥੇ ਕਿਵੇਂ ਪ੍ਰਤੀਕਿਰਿਆ ਕਰੇਗਾ ਮੁਸ਼ਕਿਲ ਹੈ।

Facebook Comments

Trending