Connect with us

ਪੰਜਾਬੀ

ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ

Published

on

Rain alert in these states including Punjab by Meteorological Department

ਲੁਧਿਆਣਾ : ਪੰਜਾਬ ਵਿਚ ਜਨਵਰੀ ਦੇ ਮਹੀਨੇ ’ਚ ਕੜਾਕੇ ਦੀ ਠੰਡ ਪਈ। ਜਨਵਰੀ ਵਿਚ ਪਈ ਹੰਡ ਚੀਰਵੀਂ ਠੰਡ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਨੂੰ ਮਜਬੂਰ ਕਰ ਦਿੱਤਾ, ਇਸ ਤੋਂ ਇਲਾਵਾ ਫਰਵਰੀ ਦੀ ਸ਼ੁਰੂਆਤ ਵਿਚ ਹੀ ਸਰਦੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਨੇਮੀਂਹ ਦੀ ਪੇਸ਼ਨਗੋਈ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਨਵੀਂ ਪੱਛਮੀ ਗੜਬੜੀ ਹੋਣ ਕਾਰਨ ਪੰਜਾਬ, ਹਰਿਆਣਾ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਪੱਛਮੀ ਹਵਾਵਾਂ ਕਾਰਨ ਰਾਤ ਨੂੰ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੇਗੀ ਜਿਸ ਕਾਰਨ ਸਵੇਰ ਸਮੇਂ ਧੁੰਦ ਵੀ ਛਾਈ ਰਹੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਫਰਵਰੀ ਦੇ ਦਿਨ-ਰਾਤ ਦੇ ਤਮਪਾਨ ਵਿਚ ਆਮ ਤੋਂ ਥੋੜ੍ਹਾ ਵਾਧਾ ਦੱਸਿਆ ਜਾ ਰਿਹਾ ਹੈ ਜਦਕਿ 10 ਫਰਵਰੀ ਤਕ ਮੌਸਮ ਅਜਿਹਾ ਹੀ ਰਹੇਗਾ।

Facebook Comments

Trending