Connect with us

ਪੰਜਾਬ ਨਿਊਜ਼

ਪੰਜਾਬ ‘ਚ ਇਸ ਤਰੀਕ ਨੂੰ ਮੀਂਹ ਦਾ ਅਲਰਟ, ਜਾਣੋ ਕਿਹੋ ਜਿਹਾ ਰਹੇਗਾ ਮੌਸਮ

Published

on

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਉੱਤਰੀ ਅਤੇ ਪੂਰਬੀ ਰਾਜਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ‘ਚ ਵੀ 26 ਤਰੀਕ ਤੋਂ ਯਾਨੀ ਅੱਜ ਤੋਂ 28 ਮਾਰਚ ਤੱਕ ਕੁਝ ਹਿੱਸਿਆਂ ‘ਚ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।

ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ 28 ਮਾਰਚ ਨੂੰ ਪੂਰਬੀ ਰਾਜਸਥਾਨ ਅਤੇ 29 ਮਾਰਚ ਨੂੰ ਪੱਛਮੀ ਯੂਪੀ ਵਿੱਚ ਮੀਂਹ ਪੈ ਸਕਦਾ ਹੈ।ਜਦਕਿ 27 ਤੋਂ 29 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ 28 ਤੋਂ 29 ਦਰਮਿਆਨ ਅਤੇ ਉੱਤਰਾਖੰਡ ਵਿੱਚ ਗਰਜ਼-ਤੂਫ਼ਾਨ ਦੇ ਨਾਲ ਖਿੰਡੇ ਹੋਏ ਮੀਂਹ ਅਤੇ ਬਰਫ਼ਬਾਰੀ ਹੋਵੇਗੀ।

 

Facebook Comments

Trending