Connect with us

ਪੰਜਾਬੀ

ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੀ ਸੀਤ ਲਹਿਰ ਤੇ ਧੁੰਦ ਤੋਂ ਰਾਹਤ

Published

on

Rain falling in many places in Punjab, people got relief from cold wave and fog

ਲੁਧਿਆਣਾ : ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ ਅਤੇ ਕਈ ਥਾਵਾਂ ‘ਤੇ ਹਲਕਾ ਮੀਂਹ ਪਿਆ ਹੈ। ਠੰਡ ਨਾਲ ਠੁਰ-ਠੁਰ ਕਰਦੇ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਾਰਨ ਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਥੋੜ੍ਹੀ ਘੱਟ ਹੋਣ ਦੀ ਸੰਭਾਵਨਾ ਹੈ।

ਮੀਂਹ ਪੈਣ ਦੇ ਨਾਲ ਤਾਪਮਾਨ ‘ਚ ਵੀ ਵਾਧਾ ਹੋਣ ਦੇ ਆਸਾਰ ਹਨ। ਭਾਵੇਂ ਹੀ ਪਿਛਲੇ ਦਿਨੀਂ ਧੁੱਪ ਨਿਕਲ ਰਹੀ ਸੀ ਪਰ ਇਸ ਦੇ ਨਾਲ ਹੀ ਸੀਤ ਲਹਿਰ ਵੀ ਚੱਲ ਰਹੀ ਸੀ, ਜਿਸ ਕਾਰਨ ਧੁੱਪ ਦਾ ਜ਼ਿਆਦਾ ਅਸਰ ਦਿਖਾਈ ਨਹੀਂ ਦਿੰਦਾ ਸੀ। ਹੁਣ ਮੀਂਹ ਪੈਣ ਨਾਲ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ 22 ਤਾਰੀਖ਼ ਤੋਂ ਲੈ ਕੇ 26 ਤਾਰੀਖ਼ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

Facebook Comments

Trending