Connect with us

ਪੰਜਾਬ ਨਿਊਜ਼

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published

on

ਚੰਡੀਗੜ੍ਹ : ਪੰਜਾਬ-ਹਰਿਆਣਾ ‘ਚ ਦੇਰ ਰਾਤ ਤੋਂ ਪੈ ਰਹੀ ਬਾਰਿਸ਼ ਕਾਰਨ ਮੌਸਮ ‘ਚ ਇਕ ਵਾਰ ਫਿਰ ਬਦਲਾਅ ਆਇਆ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਵਿਭਾਗ ਮੁਤਾਬਕ ਮੌਸਮ ‘ਚ ਬਦਲਾਅ ਵੈਸਟਰਨ ਡਿਸਟਰਬੈਂਸ ਕਾਰਨ ਹੋਇਆ ਹੈ। ਅੱਜ ਅਤੇ ਕੱਲ ਯਾਨੀ 31 ਮਾਰਚ ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੰਜਾਬ-ਹਰਿਆਣਾ ਦੇ ਕਈ ਹਿੱਸਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ। ਪਰ ਇਸ ਤੋਂ ਬਾਅਦ ਸੋਮਵਾਰ ਤੋਂ ਫਿਰ ਤਾਪਮਾਨ ਵਧੇਗਾ।

 

Facebook Comments

Trending