Connect with us

ਇੰਡੀਆ ਨਿਊਜ਼

ਦਿੱਲੀ ਹਵਾਈ ਅੱਡੇ ਤੱਕ ‘ਪੰਜਾਬ ਰਾਜ ਬੱਸ ਸੇਵਾ’ ਮੁੜ ਚਲਾਉਣ ਲਈ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ

Published

on

Raja Waring writes letter to Kejriwal to resume 'Punjab State Bus Service' to Delhi Airport

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਲੰਬੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਵੀ ਮੰਗਿਆ ਹੈ। ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ-2018 ਵਿੱਚ ਪੰਜਾਬ ਸਰਕਾਰ ਦੀਆਂ ਬੱਸਾਂ ਦੇ ਹਵਾਈ ਅੱਡੇ ਤੱਕ ਜਾਣ ‘ਤੇ ਰੋਕ ਲਾ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਨਿੱਜੀ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਮਨਜ਼ੂਰੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਨਿੱਜੀ ਤੌਰ ‘ਤੇ ਮਿਲਣ ਲਈ ਢੁੱਕਵੀਂ ਤਾਰੀਖ਼ ਅਤੇ ਸਮਾਂ ਮੰਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ।

Facebook Comments

Trending