Connect with us

ਪੰਜਾਬੀ

ਰਾਜੇਵਾਲ ਨੇ ਕਾਂਗਰਸ ਤੇ ਅਕਾਲੀ ਦਲ ਸਮੇਤ ਆਪ ਨੂੰ ਪੰਜਾਬ ਦੀ ਬਰਬਾਦੀ ਲਈ ਦੱਸਿਆ ਜ਼ਿੰਮੇਵਾਰ

Published

on

Rajewal blamed himself for the devastation of Punjab, including the Congress and the Akali Dal

ਸਮਰਾਲਾ (ਲੁਧਿਆਣਾ ) :   ਪੰਜਾਬ ਦੇ ਚੋਣ ਦੰਗਲ ’ਚ ਸੂਬੇ ਦੀਆਂ ਰਵਾਇਤੀ ਪਾਰਟੀਆਂ ਨੂੰ ਟੱਕਰ ਦੇਣ ਲਈ ਚੋਣਾਂ ਲੜ ਰਹੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਚਿਹਰੇ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਾਂਗਰਸ ਤੇ ਅਕਾਲੀ ਦਲ ਸਮੇਤ ਆਮ ਆਦਮੀ ਪਾਰਟੀ ਨੂੰ ਵੀ ਸਿਆਸੀ ਰਗੜੇ ਲਾਉਂਦਿਆਂ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਦੱਸਿਆ ਹੈ।

ਰਾਜੇਵਾਲ ਜਿਹੜੇ ਕਿ ਸਮਰਾਲਾ ਵਿਧਾਨ ਸਭਾ ਸੀਟ ਤੋਂ ਮੋਰਚੇ ਵੱਲੋਂ ਚੋਣ ਲੜ ਰਹੇ ਹਨ, ਨੇ ਸਮਰਾਲਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆ ਸੂਬੇ ਦੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ‘ਤੇ ਰੇਤਾ, ਬੱਜਰੀ, ਸ਼ਰਾਬ, ਕੇਬਲ, ਟਰਾਂਸਪੋਰਟ ਸਮੇਤ ਕਈ ਹੋਰ ਨਾਜਾਇਜ਼ ਕਾਰੋਬਾਰਾਂ ਰਾਹੀਂ ਸਾਲਾਨਾ 1 ਲੱਖ ਕਰੋੜ ਰੁਪਏ ਦੀ ਲੁੱਟ ਕੀਤੇ ਜਾਣ ਦੇ ਵੱਡੇ ਇਲਜ਼ਾਮ ਲਗਾਏ ਹਨ।

ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ‘ਚ ਅੰਦਰਖਾਤੇ ਇੱਕ-ਮਿੱਕ ਹੋਣ ਦੀ ਗੱਲ ਆਖਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਪੰਜਾਬ ਵਿਰੋਧੀ ਏਜੰਡੇ ‘ਤੇ ਕੰਮ ਕਰਨ ਦਾ ਦੋਸ਼ ਲਾਇਆ।

ਸਾਰੀਆਂ ਪਾਰਟੀਆਂ ‘ਤੇ ਟਿਕਟਾਂ ਵੇਚੇ ਜਾਣ ਦੇ ਦੋਸ਼ ਲਾਉਂਦਿਆ ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕਰਨ ਵਾਲੇ ਉਮੀਦਵਾਰਾਂ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਲਈ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਪਏ ਗੰਦ ਨੂੰ ਸਾਫ ਕਰਨ ਦਾ ਬੀੜਾ ਚੁੱਕਿਆ ਹੈ।

Facebook Comments

Trending