Connect with us

ਇੰਡੀਆ ਨਿਊਜ਼

ਰਾਮ ਰਹੀਮ ਨੂੰ ਮਿਲੀ 21 ਦਿਨ ਦਾ ਪੈਰੋਲ

Published

on

Ram Rahim gets 21 days parole

ਰੋਹਤਕ   :   ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਰਾਮ ਰਹੀਮ ਜਬਰ ਜ਼ਿਨਾਹ ਅਤੇ ਕਤਲ ਮਾਮਲੇ ‘ਚ ਰੋਹਤਕ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ। ਪੈਰੋਲ ਦੇ ਬਾਅਦ ਤੋਂ ਜੇਲ੍ਹ ਦੇ ਨੇੜੇ-ਤੇੜੇ ਪੁਲਸ ਦੀ ਹਰਕਤ ਵਧ ਗਈ ਹੈ।

2 ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਕਿਹਾ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢ ਕੇ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ‘ਚ ਵੋਟਾਂ ਨੂੰ ਆਪਣੇ ਪੱਖ ‘ਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲੀ ਹੈ। ਸੋਮਵਾਰ ਸਵੇਰੇ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉਨ੍ਹਾਂ ਨੂੰ ਬਾਹਰ ਕੱਢਿਆ ਜਾਵੇਗਾ। ਪੈਰੋਲ ਦੌਰਾਨ ਇਕ ਸ਼ਰਤ ਇਹ ਰੱਖੀ ਗਈ ਹੈ ਕਿ ਉਹ 21 ਦਿਨ ਪੁਲਸ ਦੀ ਨਿਗਰਾਨੀ ‘ਚ ਰਹੇਗਾ।

Facebook Comments

Trending