Connect with us

ਇੰਡੀਆ ਨਿਊਜ਼

ਪੰਜਾਬ ‘ਚ ਰਾਮ ਰਾਜ ਹੋਵੇਗਾ ਸਥਾਪਤ – ਮੁੱਖ ਮੰਤਰੀ ਚੰਨੀ

Published

on

Ram Raj to be established in Punjab: CM Channy

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਦੁਸਹਿਰੇ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਕਮਿਊਨਿਟੀ ਹੈਲਥ ਸੈਂਟਰ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਜੋਂ ਅੱਪਗ੍ਰੇਡ ਕੀਤਾ ਜਾਵੇਗਾ ਅਤੇ ਮੋਰਿੰਡਾ ਵਿਖੇ ਜਲਦ ਹੀ ਇਕ ਟਰੌਮਾ ਸੈਂਟਰ ਵੀ ਬਣਾਇਆ ਜਾਵੇਗਾ। ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਰਾਮ ਰਾਜ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਨੇ ਪਸ਼ੂਧਨ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਵਿਚ ਦਿਹਾਤੀ ਖੇਤਰਾਂ ਦੀਆਂ ਪਸ਼ੂ ਪਾਲਣ ਡਿਸਪੈਂਸਰੀਆਂ ਨੂੰ ਅੱਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ, ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।

ਉੱਥੇ ਹੀ ਚੰਨੀ ਨੇ ਮੋਰਿੰਡਾ ਕਸਬੇ ਲਈ 42 ਕਰੋੜ ਰੁਪਏ ਦੀ ਲਾਗਤ ਨਾਲ ਇਕ ਸੀਵਰੇਜ ਪ੍ਰਾਜੈਕਟ ਅਤੇ 28 ਕਰੋੜ ਰਪਏ ਦੀ ਲਾਗਤ ਨਾਲ ਨਹਿਰ ਅਧਾਰਤ ਜਲ ਸਪਲਾਈ ਯੋਜਨਾ ਦਾ ਵੀ ਐਲਾਨ ਕੀਤਾ, ਜਿਸ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰ ਵਿਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344-ਏ ਨਾਲ ਜੋੜਨ ਲਈ ਖੇਤਰ ਵਿਚ ਸਤਲੁਜ ਦਰਿਆ ’ਤੇ 114 ਕਰੋੜ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਦੁਸਹਿਰੇ ਦੇ ਜਸ਼ਨਾਂ ਮੌਕੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ। ਚੰਨੀ ਨੇ ਕਿਹਾ ਕਿ ਦੁਸਹਿਰਾ ਸਾਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਵਿਸ਼ਵਵਿਆਪੀ ਸੱਚ ਦੀ ਯਾਦ ਦਿਵਾਉਂਦਾ ਹੈ ਅਤੇ ਇਹ ਤਿਉਹਾਰ ਫਿਰਕੂ ਰੁਕਾਵਟਾਂ ਨੂੰ ਪਾਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮੇਲ-ਜੋਲ ਦੇ ਬੰਧਨ ਨੂੰ ਮਜ਼ਬੂਤ ਕਰਨ ਦਾ ਮੌਕਾ ਦਿੰਦਾ ਹੈ।

 

Facebook Comments

Trending