ਪੰਜਾਬ ਨਿਊਜ਼
ਰਣਜੀਤ ਸਿੰਘ ਬ੍ਰਹਮਪੁਰਾ ਸਾਥੀਆਂ ਸਮੇਤ ਮੁੜ ਅਕਾਲੀ ਦਲ ’ਚ ਸ਼ਾਮਲ
Published
3 years agoon
ਚੰਡੀਗੜ੍ਹ : ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਵਾਪਸੀ ਕਰ ਲਈ ਹੈ। ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਚ ਵਾਪਸੀ ਕਰਵਾਉਂਦੇ ਹੋਏ ਆਖਿਆ ਕਿ ਉਨ੍ਹਾਂ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਚੋਣਾਂ ਵਿਚ ਵੱਡਾ ਫਾਇਦਾ ਹੋਵੇਗਾ।
ਸੁਖਬੀਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਹੁਕਮ ਦਿੱਤਾ ਹੈ ਕਿ ਕਿ ਸਾਰੀਆਂ ਪੰਥਕ ਧਿਰਾਂ ਨੂੰ ਹੁਣ ਇਕੱਠਿਆਂ ਹੋਣ ਦੀ ਲੋੜ ਹੈ। ਅੱਜ ਸਾਡੇ ਧਰਮ ਅਤੇ ਪੰਜਾਬ ’ਤੇ ਹਮਲਾ ਹੋ ਰਿਹਾ ਹੈ। ਤਿੰਨ ਸਰਕਾਰਾਂ ਨਾਲ ਅਕਾਲੀ ਦਲ ਟੱਕਰ ਲੈ ਰਿਹਾ ਹੈ। ਇਕ ਦੋਸ਼ੀ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਜਿਹੀਆਂ ਤਾਕਤਾਂ ਨਾਲ ਇਕੱਠੇ ਹੋ ਕੇ ਲੜਨ ਦੀ ਲੋੜ ਹੈ।
ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਤਾਂ ਹੀ ਜਿੱਤਿਆ ਜਾ ਸਕਦਾ ਹੈ ਜੇਕਰ ਅਸੀਂ ਇਕੱਠੇ ਹੋ ਕੇ ਮੈਦਾਨ ਵਿਚ ਉਤਰੀਏ। ਉਨ੍ਹਾਂ ਕਿਹਾ ਕਿ ਕੁੱਝ ਮੱਤਭੇਦਾਂ ਕਾਰਣ ਅਸੀਂ ਵੱਖ ਜ਼ਰੂਰ ਹੋ ਗਏ ਸੀ ਪਰ ਅੱਜ ਫਿਰ ਉਹ ਇਕੱਠੇ ਹੋ ਗਏ ਹਨ ਅਤੇ ਤੱਗੜੇ ਹੋ ਕੇ ਚੋਣਾਂ ਲੜਨਗੇ।
ਇਸ ਮੌਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਤਾਂ ਇਸ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਦਾ ਬਹੁਤ ਵੱਡਾ ਹੱਥ ਰਿਹਾ। ਉਨ੍ਹਾਂ ਕਿਹਾ ਭਾਵੇਂ ਕੁੱਝ ਮਤਭੇਦਾਂ ਕਰਕੇ ਥੋੜ੍ਹੇ ਸਮੇਂ ਲਈ ਬ੍ਰਹਮਪੁਰਾ ਵੱਖ ਹੋ ਗਏ ਸਨ ਪਰ ਅਸੀਂ ਦਿਲੋਂ ਇਕ ਹਾਂ, ਅੱਜ ਬ੍ਰਹਮੁਰਾ ਦੀ ਵਾਪਸੀ ਨਾਲ ਅਕਾਲੀ ਦਲ ਹੋਰ ਬਲ ਮਿਲਿਆ ਹੈ।
You may like
-
ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦੇ ਹੀ ‘ਪ੍ਰਕਾਸ਼ ਸਿੰਘ ਬਾਦਲ’ ਨੇ ਲਿਆ ਵੱਡਾ ਫ਼ੈਸਲਾ
-
ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਲਈ DMC ਹਸਪਤਾਲ ਪੁੱਜੇ ਸੁਖਬੀਰ ਬਾਦਲ
-
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ਟਿਵ
-
ਇਸ ਵਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਸਾਹਮਣੇ ਆਉਣਗੇ : ਪ੍ਰਕਾਸ਼ ਸਿੰਘ ਬਾਦਲ
-
ਉਦਯੋਗਪਤੀ ਗੁਰਮੀਤ ਸਿੰਘ ਕੁਲਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਨਿਯੁਕਤ ਕੀਤਾ ਉਦਯੋਗਿਕ ਸਲਾਹਕਾਰ
-
ਸ਼ੋ੍ਮਣੀ ਅਕਾਲੀ ਦਲ ਹੀ ਸਮਝ ਸਕਦਾ ਹੈ ਪੰਜਾਬੀਆਂ ਦੀ ਭਾਵਨਾ: ਸੁਖਬੀਰ