ਪੰਜਾਬ ਨਿਊਜ਼
ਤਨਖ਼ਾਹਾਂ ਨਾ ਮਿਲਣ ਕਰਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ 11 ਨੂੰ ਕਰਨਗੇ ਗੇਟ ਰੈਲੀਆਂ – ਸੂਬਾ ਪ੍ਰਧਾਨ
Published
3 years agoon

ਲੁਧਿਆਣਾ : ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਸੰਯੁਕਤ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਨਬੱਸ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਆਪਣੀਆਂ ਨੌਕਰੀਆਂ ਰੈਗੂਲਰ ਕਰਾਉਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ।
ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਿਜਾਏ ਨਿਗੂਣੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਾ ਦੇ ਕੇ ਆਰਥਿਕ ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਦੇ ਨਾਲ-ਨਾਲ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰੱਖਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਈਆਂ ਤਾਂ ਉਹ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਉਣ ਵਾਲੀ 11 ਜੁਲਾਈ ਨੂੰ ਸੂਬੇ ਦੇ ਸਮੂਹ ਬੱਸ ਸਟੈਂਡਾਂ ਅੱਗੇ ਗੇਟ ਰੈਲੀਆਂ ਕਰਨਗੇ। ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਨਵੀਂ ਭਰਤੀ ਪ੍ਰਾਈਵੇਟ ਕੰਪਨੀ ਰਾਹੀਂ ਕਰਨ ਦੇ ਦਿੱਤੇ ਜਾ ਰਹੇ ਬਿਆਨਾਂ ਉਪਰ ਸਖ਼ਤ ਵਿਰੋਧ ਕਰਨ ਲਈ ਅਤੇ ਤਨਖ਼ਾਹ ਸਮੇਤ ਰੈਗੂਲਰ ਕਰਨ ਦੀ ਮੰਗ ਸਬੰਧੀ 9 ਜੁਲਾਈ ਨੂੰ ਲੁਧਿਆਣਾ ਵਿਚ ਸੂਬਾਈ ਮੀਟਿੰਗ ਕਰ ਕੇ ਅਗਲੇ ਰਣਨੀਤੀ ਤਿਆਰ ਕੀਤੀ ਜਾਵੇਗੀ।
You may like
-
ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, 700 ਤੋਂ ਵੱਧ ਵਾਹਨ ਕੀਤੇ ਬਲੈਕਲਿਸਟ
-
ਪੰਜਾਬ ‘ਚ ਵੱਡੇ ਐਕਸ਼ਨ ਦੀ ਤਿਆਰੀ, ਅੱਜ ਤੋਂ ਸ਼ੁਰੂ ਹੋਵੇਗੀ ਟਰਾਂਸਪੋਰਟ ਵਿਭਾਗ ਦੀ ਕਾਰਵਾਈ
-
ਪੰਜਾਬ ਰੋਡਵੇਜ਼ ਦੇ ਕੰਡਕਟਰ ਨੇ ਬੱਚੇ ਨੂੰ ਬੱਸ ਵਿੱਚੋਂ ਸੁੱ. ਟਿਆ, ਦਾਦੀ ਪਾਉਂਦੀ ਰਹੀ ਰੌਲਾ
-
ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ ਦੇ ਬ੍ਰੇਕ ਫੇਲ, ਪਿਆ ਚੀਕ ਚਿਹਾੜਾ
-
ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਫੈਸਲਾ, ਵਾਹਨਾਂ ਦੇ ਟੈਕਸ ਸਬੰਧੀ ਜਾਰੀ ਕੀਤੇ ਨਵੇਂ ਹੁਕਮ
-
RC ਵਾਹਨ ਬਣਾਉਣ ਵਾਲਿਆਂ ਲਈ ਖੁਸ਼ਖਬਰੀ, ਟਰਾਂਸਪੋਰਟ ਵਿਭਾਗ ਨੇ ਦਿੱਤੀ ਵੱਡੀ ਸਹੂਲਤ