ਪੰਜਾਬੀ

ਲੁਧਿਆਣਾ ਵੱਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਰਾਹੁਲ ਦੀ ਯਾਤਰਾ ਕਰਕੇ ਇਹ ਰੋਡ ਰਹਿਣਗੇ ਬੰਦ

Published

on

ਲੁਧਿਆਣਾ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਖੰਨਾ ਪਹੁੰਚਣ ਤੋਂ ਪਹਿਲਾਂ ਰੂਟ ਪਲਾਨ ਬਦਲ ਦਿੱਤਾ ਗਿਆ ਹੈ। ਬੁੱਧਵਾਰ ਨੂੰ ਰਾਜਪੁਰਾ ਤੋਂ ਲੁਧਿਆਣਾ ਤੱਕ 86 ਕਿਲੋਮੀਟਰ ਲੰਮੇ ਕੌਮੀ ਮਾਰਗ ‘ਤੇ ਵਾਹਨਾਂ ਦੀ ਆਵਾਜਾਈ ਬੰਦ ਰਹੇਗੀ, ਜਦਕਿ ਜਲੰਧਰ ਤੋਂ ਦਿੱਲੀ ਤੱਕ ਆਵਾਜਾਈ ਆਮ ਵਾਂਗ ਜਾਰੀ ਰਹੇਗੀ। ਦਿੱਲੀ ਤੋਂ ਆਉਣ ਵਾਲੇ ਵਾਹਨ ਰਾਜਪੁਰਾ ਤੋਂ ਚੰਡੀਗੜ੍ਹ ਰੋਡ ਤੋਂ ਬਨੂੜ, ਖਰੜ, ਸਮਰਾਲਾ ਹੁੰਦੇ ਹੋਏ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਨਿਕਲਣਗੇ।

ਗੋਬਿੰਦਗੜ੍ਹ ਤੋਂ ਆਉਣ ਵਾਲੇ ਵਾਹਨ ਅਮਲੋਹ, ਭਾਦਸੋਂ ਤੋਂ ਹੁੰਦੇ ਹੋਏ ਨਾਭਾ, ਮਾਲੇਰਕੋਟਲਾ, ਲੁਧਿਆਣਾ ਨੂੰ ਜਾਣਗੇ। ਲੁਧਿਆਣਾ ਤੋਂ ਦੋਰਾਹਾ-ਰੋਪੜ ਜਾਣ ਵਾਲੇ ਦੱਖਣੀ ਬਾਈਪਾਸ ‘ਤੇ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਲੁਧਿਆਣਾ ਤੋਂ ਆਉਣ ਵਾਲੇ ਵਾਹਨਾਂ ਨੂੰ ਟਿੱਬਾ ਰੋਡ ਤੋਂ ਮੋੜ ਕੇ ਦੋਰਾਹਾ ਦੀ ਬਜਾਏ ਸਾਹਨੇਵਾਲ ਰਾਹੀਂ ਆਉਣਾ ਪਵੇਗਾ। ਪਟਿਆਲਾ ਤੋਂ ਆਉਣ ਵਾਲੀ ਟਰੈਫਿਕ ਨੂੰ ਲੁਧਿਆਣਾ-ਮੋਗਾ ਰਾਹੀਂ ਸੰਗਰੂਰ-ਮਾਲੇਰਕੋਟਲਾ ਦੇ ਰਸਤੇ ਡਾਇਵਰਟ ਕੀਤਾ ਜਾਵੇਗਾ।

ਲੁਧਿਆਣਾ-ਖਰੜ ਕੌਮੀ ਮਾਰਗ ’ਤੇ ਰੋਪੜ ਤੋਂ ਆਉਣ ਵਾਲੀ ਟਰੈਫਿਕ ਸਿੱਧੀ ਲੁਧਿਆਣਾ ਵੱਲ ਜਾ ਸਕੇਗੀ। ਨੀਲੋ-ਦੋਰਾਹਾ ਦੇ ਰਸਤੇ ਵਿਚ ਕਿਸੇ ਨੂੰ ਵੀ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਖੰਨਾ ਵਿੱਚ ਲਿੰਕ ਸੜਕਾਂ ਰਾਹੀਂ ਵਾਹਨਾਂ ਦਾ ਦਾਖਲਾ ਬੰਦ ਰਹੇਗਾ। ਮਾਲੇਰਕੋਟਲਾ ਤੋਂ ਖੰਨਾ ਆਉਣ ਵਾਲੀ ਟਰੈਫਿਕ ਮਾਲੇਰਕੋਟਲਾ ਤੋਂ ਹੀ ਬੰਦ ਰਹੇਗੀ, ਟਰੈਫਿਕ ਪਟਿਆਲਾ ਤੋਂ ਹੋ ਕੇ ਲੰਘੇਗੀ। ਲਲਹੇੜੀ ਰੋਡ ਤੋਂ ਖੰਨਾ ਨੂੰ ਆਉਣ ਵਾਲੀ ਆਵਾਜਾਈ ਪਿੰਡ ਲਲਹੇੜੀ ਤੋਂ ਬੰਦ ਰਹੇਗੀ।

ਖੰਨਾ ‘ਚ ਸਮਰਾਲਾ ਤੋਂ ਆਉਣ ਵਾਲੀ ਟਰੈਫਿਕ ਦੀ ਕੋਈ ਐਂਟਰੀ ਨਹੀਂ ਹੋਵੇਗੀ। ਅਮਲੋਹ ਤੋਂ ਆਉਣ ਵਾਲੀ ਟਰੈਫਿਕ ਨੂੰ ਅਮਲੋਹ ਤੋਂ ਪਟਿਆਲਾ ਵਾਇਆ ਡਾਇਵਰਟ ਕੀਤਾ ਜਾਵੇਗਾ। ਖੰਨਾ ਸ਼ਹਿਰ ਪੂਰੀ ਤੌਰ ‘ਤੇ ਲਾਕ ਰਹੇਗਾ। ਖੰਨਾ ‘ਚ ਟਰਾਂਸਪੋਰਟ ਸਹੂਲਤ ਬੰਦ ਰਹੇਗੀ। ਯਾਤਰਾ ਦੀ ਸੁਰੱਖਿਆ ਲਈ ਖੰਨਾ, ਪਟਿਆਲਾ, ਬਠਿੰਡਾ ਜ਼ਿਲ੍ਹਿਆਂ ਤੋਂ ਇਲਾਵਾ ਹੋਮਗਾਰਡ ਫੋਰਸ ਸਮੇਤ 2000 ਜਵਾਨਾਂ ਦੀ ਡਿਊਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਦੀ ਜ਼ੈੱਡ ਪਲੱਸ ਸੁਰੱਖਿਆ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.