Connect with us

ਇੰਡੀਆ ਨਿਊਜ਼

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ‘ਚ ਸੰਯੁਕਤ ਕਿਸਾਨ ਮੋਰਚੇ ਦਾ ਆਇਆ ਵੱਡਾ ਬਿਆਨ, ਪੜ੍ਹੋ ਕੀ ਕਿਹਾ

Published

on

Read what the United Kisan Morcha's big statement in the incident at Singhu Border said

ਚੰਡੀਗੜ੍ਹ : ਅੱਜ ਸਵੇਰੇ ਸਿੰਘੂ ਬਾਰਡਰ ‘ਤੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਵਾਸੀ ਤਰਨਤਾਰਨ ਦੇ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ ਆਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਘਟਨਾ ਦੀ ਜ਼ਿੰਮੇਵਾਰੀ ਇਕ ਨਿਹੰਗ ਗਰੁੱਪ ਨੇ ਲਈ ਤੇ ਕਿਹਾ ਹੈ ਕਿ ਅਜਿਹਾ ਉਸ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕਾਰਨ ਕੀਤਾ ਗਿਆ। ਖਬਰ ਹੈ ਕਿ ਇਹ ਪੀੜਤ ਉਸੇ ਗਰੁੱਪ ਨਾਲ ਪਿਛਲੇ ਕੁਝ ਸਮੇਂ ਤੋਂ ਸੀ।

ਸੰਯੁਕਤ ਕਿਸਾਨ ਮੋਰਚੇ ਨੇ ਬੇਰਹਿਮੀ ਨਾਲ ਕੀਤੀ ਗਈ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਹ ਸਪੱਸ਼ਟ ਕੀਤਾ ਕਿ ਦੋਵੇਂ ਧਿਰਾਂ, ਨਿਹੰਗ ਗਰੁੱਪ ਜਾਂ ਪੀੜਤ ਵਿਅਕਤੀ ਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਮੋਰਚਾ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਪ੍ਰਤੀਕ ਦੀ ਬੇਅਦਬੀ ਦੇ ਖਿਲਾਫ਼ ਹੈ। ਇਸ ਆਧਾਰ ‘ਤੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਨੂੰ ਕਾਨੂੰਨ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਇਹ ਮੰਗ ਕਰਦੇ ਹਨ ਕਿ ਇਸ ਹੱਤਿਆ ਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ‘ਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰੇਗਾ। ਜਮਹੂਰੀ ਤੇ ਸ਼ਾਂਤੀਮਈ ਤਰੀਕੇ ਨਾਲ ਚੱਲਿਆ ਇਹ ਅੰਦੋਲਨ ਕਿਸੇ ਵੀ ਹਿੰਸਾ ਦਾ ਵਿਰੋਧ ਕਰਦਾ ਹੈ।

Facebook Comments

Trending