ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਪਿਛਲੀਆਂ ਸਰਕਾਰਾਂ ਭੁੱਲ ਚੁੱਕੀਆਂ ਸਨ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਤੋਂ ਪਹਿਲਾਂ ਸ਼ਹੀਦਾਂ ਦੀ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਸੂਬਾ ਵਾਸੀਆਂ ਦੀ ਸੇਵਾ ਲਈ ਸੌਂਹ ਖਾਧੀ ਅਤੇ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ ।