Connect with us

ਪੰਜਾਬੀ

ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਗਰੇਵਾਲ ਭੋਲਾ 

Published

on

Realizing the dreams of the martyrs who martyred for the country is the main goal: MLA Grewal Bhola

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ  ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ  ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਪਿਛਲੀਆਂ ਸਰਕਾਰਾਂ ਭੁੱਲ ਚੁੱਕੀਆਂ ਸਨ  ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਤੋਂ ਪਹਿਲਾਂ ਸ਼ਹੀਦਾਂ ਦੀ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਸੂਬਾ ਵਾਸੀਆਂ ਦੀ ਸੇਵਾ ਲਈ ਸੌਂਹ ਖਾਧੀ ਅਤੇ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ ।

Facebook Comments

Trending