Connect with us

ਪੰਜਾਬੀ

ਮਾਲਵਾ ਸੈਂਟਰਲ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

Published

on

Red Ribbon Club of Malwa Central College celebrated World AIDS Day

ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਨੇ ਵਿਸ਼ਵ ਏਡਜ਼ ਦਿਵਸ ਨੂੰ ਕਈ ਸਮਾਗਮਾਂ ਦਾ ਆਯੋਜਨ ਕਰਕੇ ਮਨਾਇਆ। ਇਨ੍ਹਾਂ ਸਮਾਗਮਾਂ ਵਿਚ ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਾ.ਸੁਖਵਿੰਦਰ ਸਿੰਘ, ਇੰਚਾਰਜ ਰੈੱਡ ਰਿਬਨ ਕਲੱਬ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਆਉਣ ਵਾਲੀ ਪੀੜ੍ਹੀ ਦੂਜਿਆਂ ਨੂੰ ਐਚ.ਆਈ.ਵੀ. ਦੇ ਫੈਲਾਅ ਬਾਰੇ ਜਾਗਰੂਕ ਕਰਨ ਦੀ ਸਮਰੱਥਾ ਰੱਖਦੀ ਹੈ ! ਪ੍ਰਿੰਸੀਪਲ ਡਾ. ਨਗਿੰਦਰ ਕੌਰ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

Facebook Comments

Trending