Connect with us

ਪੰਜਾਬ ਨਿਊਜ਼

ਜ਼ਮੀਨਾਂ ਦੀ NOC ਦੀ ਦਿੱਕਤ ਸਬੰਧੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਇਯਾਲੀ ਨੇ CM ਮਾਨ ਨਾਲ ਕੀਤੀ ਮੁਲਾਕਾਤ

Published

on

Regarding the problem of land NOC, Akali Dal leader Manpreet Ayali met with CM Hon

ਲੁਧਿਆਣਾ : ਅਕਾਲੀ ਦਲ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਬਨ ਡਿਵੈੱਲਪਮੈਂਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ ਐਸੋਸ਼ੀਏਸ਼ਨ ਦੇ ਮੈਂਬਰ ਵੀ ਮੌਜੂਦ ਸਨ। ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਉਨ੍ਹਾਂ ਨੇ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ।

ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ਰ ਦਾ ਕਹਿਣਾ ਹੈ ਕਿ ਰਜਿਸਟਰੀਆਂ ਕਰਨ ਲਈ ਸਰਕਾਰ ਵੱਲੋਂ ਜੋ ਐੱਨ. ਓ. ਸੀ. ਦੀ ਸ਼ਰਤ ਲਗਾਈ ਗਈ ਹੈ, ਉਸ ਨੂੰ ਲੈ ਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲਾਡਾ ’ਚ ਐੱਨ. ਓ. ਸੀ. ਲੈਣ ’ਚ ਕਾਫ਼ੀ ਦਿੱਕਤ ਆਉਂਦੀ ਹੈ। ਇਸ ਦੇ ਨਾਲ ਹੀ ਇਹ ਭਗਵੰਤ ਮਾਨ ਦੇ ਸਾਹਮਣੇ ਮੁੱਦਾ ਵੀ ਚੁੱਕਿਆ ਕਿ ਲੁਧਿਆਣਾ ’ਚ ਕਲਸਟਰ ਰੇਟ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ, ਜਿਸ ਕਰਕੇ ਗਲਾਡਾ ’ਚ ਐੱਨ. ਓ. ਸੀ. ਮਿਲਣ ’ਚ ਦਿੱਕਤ ਆਉਂਦੀ ਹੈ ।

ਉਥੇ ਹੀ ਮਨਪ੍ਰੀਤ ਇਯਾਲੀ ਦਾ ਕਹਿਣਾ ਹੈ ਕਿ ਪਿੰਡਾਂ ’ਚ ਲੋਕਾਂ ਦੀ ਖੇਤੀ ਜ਼ਮੀਨ ਦੀਆਂ ਵੀ ਰਜਿਸਟਰੀਆਂ ਨਹੀਂ ਹੋ ਰਹੀਆਂ ਹਨ। ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਸਾਰੀਆਂ ਸਮੱਸਿਆਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ ਅਤੇ ਭਗਵੰਤ ਮਾਨ ਵਲੋਂ ਜਲਦੀ ਦੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਹੈ।

Facebook Comments

Trending