ਪੰਜਾਬੀ

ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਇਸ ਤਾਰੀਖ ਤੋਂ ਮਿਲਣ ਜਾ ਰਹੀ ਹੈ ਰਾਹਤ

Published

on

ਲੁਧਿਆਣਾ : ਮਈ ਮਹੀਨੇ ਦੇ ਬੀਤੇ ਐਤਵਾਰ ਨੂੰ ਤਾਪਮਾਨ ਆਪਣੇ ਰਿਕਾਰਡ ਪੱਧਰ ਉਪਰ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤੇਜ਼ ਧੁੱਪ ਨੇ ਲੋਕਾਂ ਨੂੰ ਆਪਣੇ ਘਰਾਂ ਵਿਚ ਡੱਕੀ ਰੱਖਿਆ। ਜਿਸ ਦੇ ਚੱਲਦਿਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਸੰਨਾਟਾ ਪਸਰਿਆ ਰਿਹਾ। ਆਮ ਤੌਰ ’ਤੇ ਦੁਕਾਨਦਾਰਾਂ ਨੂੰ ਐਤਵਾਰ ਗਾਹਕਾਂ ਦਾ ਵਧੇਰੇ ਇੰਤਜ਼ਾਰ ਰਹਿੰਦਾ ਹੈ ਕਿਉਂਕਿ ਛੁੱਟੀ ਵਾਲੇ ਦਿਨ ਆਮ ਲੋਕਾਂ ਕੋਲ ਵਿਹਲ ਹੁੰਦਾ ਹੈ ਤੇ ਉਹ ਖਰੀਦਦਾਰੀ ਕਰਨ ਲਈ ਬਾਜ਼ਾਰਾਂ ਦਾ ਰੁਖ਼ ਕਰਦੇ ਹਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 2.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ।

ਫਿਲਹਾਲ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਵਿਚ 2 ਤੋ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਉਸ ਤੋਂ ਬਾਅਦ ਤਾਪਮਾਨ ਵਿਚ 3 ਤੋ 5 ਡਿਗਰੀ ਸੈਲਸੀਅਸ ਦੀ ਕਮੀ ਹੋਣ ਦੀ ਸੰਭਾਵਨਾ ਹੈ ਪਰ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਪ੍ਰੇਸ਼ਾਨ ਕਰੇਗੀ। ਮੀਡੀਆ ਰਿਪੋਰਟਾਂ ਮੁਤਾਬਕ 23 ਮਈ ਤੋਂ ਬਾਅਦ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਫ਼ਤੇ ਦੇ ਸ਼ੁਰੂ ਵਿਚ, ਇੱਕ ਪੱਛਮੀ ਗੜਬੜ ਆਪਣਾ ਪ੍ਰਭਾਵ ਦਿਖਾਏਗੀ ਅਤੇ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Facebook Comments

Trending

Copyright © 2020 Ludhiana Live Media - All Rights Reserved.