ਪੰਜਾਬੀ

ਬਜਟ ‘ਚ ਕੋਵਿਡ ਨਾਲ ਜੂਝ ਰਹੇ ਪੰਜਾਬ ਦੇ ਡੇਢ ਲੱਖ ਐਮਐਸਐਮਈ ਉਦਯੋਗ ਨੂੰ ਰਾਹਤ

Published

on

ਲੁਧਿਆਣਾ :   ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਨਾਲ ਹੋਏ ਨੁਕਸਾਨ ਤੋਂ ਬਾਅਦ ਐਮਐਸਐਮਈ ਉਦਯੋਗਾਂ ਨੂੰ ਮੁੜ ਲੀਹ ‘ਤੇ ਲਿਆਓਣ ਲਈ ਮਹੱਤਵਪੂਰਨ ਐਲਾਨ ਕੀਤੇ ਹਨ। ਇਸ ਨਾਲ ਪੰਜਾਬ ਦੇ 1.5 ਲੱਖ ਐਮਐਸਐਮਈ ਉਦਯੋਗਾਂ ਨੂੰ ਸਿੱਧਾ ਲਾਭ ਹੋਵੇਗਾ। ਮੁੱਖ ਏਜੰਡਾ ਐਮਐਸਐਮਈ ਉਦਯੋਗਾਂ ਨੂੰ ਕੋਵਿਡ ਤੋਂ ਪਹਿਲਾਂ ਦੇ ਪੱਧਰ ‘ਤੇ ਵਾਪਸ ਲਿਆਉਣਾ ਹੈ।

ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਦੌਰਾਨ ਛੋਟੇ ਅਤੇ ਦਰਮਿਆਨੇ ਵਪਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਐਮਐਸਐਮਈ ਸੈਕਟਰ ਯਾਨੀ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਲਈ ਕ੍ਰੈਡਿਟ ਗਾਰੰਟੀ ਯੋਜਨਾ ਮਾਰਚ 2023 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਮਰਜੈਂਸੀ ਕ੍ਰੈਡਿਟ ਲਾਈਨ ਗਾਰੰਟੀ ਯੋਜਨਾ ਤਹਿਤ ਇਕ ਕਰੋੜ 30 ਲੱਖ ਦਾ ਵਾਧੂ ਕਰਜ਼ਾ ਦਿੱਤਾ ਜਾਵੇਗਾ।

ਬਜਟ ਵਿੱਚ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (PLI) ਸਕੀਮ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ ਹੈ। ਪ੍ਰੋਡਕਸ਼ਨ ਲਿੰਕਡ ਇਨਸੈਂਟਿਵ ਸਕੀਮ ਰਾਹੀਂ ਅਗਲੇ ਪੰਜ ਸਾਲਾਂ ਦੌਰਾਨ 60 ਲੱਖ ਨਵੀਆਂ ਨੌਕਰੀਆਂ ਅਤੇ 30 ਲੱਖ ਕਰੋੜ ਰੁਪਏ ਦੀ ਵਾਧੂ ਉਤਪਾਦਨ ਸਮਰੱਥਾ ਪੈਦਾ ਕੀਤੀ ਗਈ ਹੈ।

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀਐਸ ਚਾਵਲਾ ਨੇ ਕਿਹਾ ਕਿ ਸਰਕਾਰ ਤੋਂ ਕਈ ਅਹਿਮ ਐਲਾਨ ਲਏ ਗਏ ਹਨ। ਇਸ ਵਿਚ ਸਟੀਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਭ ਤੋਂ ਅਹਿਮ ਕਦਮ ਚੁੱਕਿਆ ਗਿਆ ਹੈ। ਸਟੀਲ ਸਕਰੈਪ ਤੇ ਐਂਟੀ ਡੰਪਿੰਗ ਡਿਊਟੀ ਖਤਮ ਹੋਣ ਨਾਲ ਸਕਰੈਪ ਦੇ ਆਉਣ ਨਾਲ ਸੈਕੰਡਰੀ ਸਟੀਲ ਨਿਰਮਾਤਾ ਕੰਪਨੀਆਂ ਨੂੰ ਫਾਇਦਾ ਹੋਵੇਗਾ ਅਤੇ ਇਸ ਨਾਲ ਪੰਜਾਬ ਦੀ ਪੂਰੀ ਇੰਡਸਟਰੀ ਤੇਜ਼ੀ ਨਾਲ ਵਧੇਗੀ।

ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ ਦੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਕੋਵਿਡ ਕਾਰਨ ਬਾਜ਼ਾਰ ਮੰਦੀ ‘ਚ ਹੈ। ਸਰਕਾਰ ਨੇ ਬੁਨਿਆਦੀ ਢਾਂਚੇ ਸਮੇਤ ਕਈ ਮਹੱਤਵਪੂਰਨ ਹਿੱਸਿਆਂ ਵਿੱਚ ਹੁਲਾਰਾ ਦੇ ਕੇ ਬਾਜ਼ਾਰ ਵਿੱਚ ਸਕਾਰਾਤਮਕਤਾ ਲਿਆਉਣ ਦੀ ਕੋਸ਼ਿਸ਼ ਕੀਤੀ ਹੈ।

Facebook Comments

Trending

Copyright © 2020 Ludhiana Live Media - All Rights Reserved.