Connect with us

ਪੰਜਾਬੀ

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ‘ਗਣਤੰਤਰ ਦਿਵਸ’

Published

on

'Republic Day' celebrated at Sri Guru Hargobind Public School

ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਗਣਤੰਤਰ ਦਿਵਸ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬ੍ਰਜਬੀਰ ਸਿੰਘ ਚਾਹਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਭ ਤੋਂ ਪਹਿਲਾਂ ਮੁੱਖ ਮਹਿਮਾਨ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਦੇ ਨਾਲ ਹੀ ਸਾਰਾ ਸਕੂਲ ਰਾਸ਼ਟਰੀ- ਗਾਨ ਦੀਆਂ ਧੁੰਨਾਂ ਨਾਲ ਗੂੰਜ ਉੱਠਿਆ।

ਇਸ ਤੋਂ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਭਾਸ਼ਣ, ਗੀਤ ਅਤੇ ਸਮੂਹ-ਗਾਣ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਸਕੂਲ ਦੇ ਬੱਚਿਆਂ ਵਲੋਂ ਮਾਰਚ ਪਾਸਟ ਵੀ ਕੀਤਾ ਗਿਆ। ਸਾਰੇ ਸਕੂਲ ਨੂੰ ਤਿਰੰਗੇ ਝੰਡਿਆਂ, ਲੜੀਆਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ ਅਤੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਾ-ਮੁਕਤ ਮੇਜਰ ਸ. ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਸ.ਕੁਲਵਿੰਦਰ ਸਿੰਘ ਆਹਲੂਵਾਲੀਆ ਅਤੇ ਮੈਨੇਜਰ ਸ੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਵਲੋਂ ਸਾਰੇ ਬੱਚਿਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਟਾਫ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਸਕੂਲ ਦੇ ਮੁਖੀ ਸ਼੍ਰੀਮਤੀ ਕਿਰਨਜੀਤ ਕੌਰ ਵਲੋਂ ਵੀ ਸਾਰੇ ਹੀ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ ਗਈਆਂ ।

Facebook Comments

Trending