Connect with us

ਪੰਜਾਬੀ

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

Published

on

Republic Day was celebrated with pomp at Guru Gobind Singh Public School

ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿੱਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਅਤੇ ਵੰਦੇ ਮਾਤਰਮ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦੌਰਾਨ ਸਕੂਲ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਅਤੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਸਕਿੱਟ ਪੇਸ਼ ਕਰਕੇ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਪ੍ਰੋਗਰਾਮ ਦੇ ਮੁੱਖ ਆਕਰਸ਼ਨ ਪ੍ਰੀ-ਪ੍ਰਾਇਮਰੀ ਦੇ ਬੱਚੇ ਸਨ, ਜਿਨ੍ਹਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪੁਸ਼ਾਕ ਪਹਿਨ ਕੇ ਅਨੇਕਤਾ ਵਿੱਚ ਭਾਰਤ ਦੀ ਏਕਤਾ ਦੀ ਝਾਂਕੀ ਪੇਸ਼ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਸ਼੍ਰੀਵਾਸਤਵ ਨੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਵਿੱਚ ਰੰਗ ਭਰਦਿਆਂ ਉਨ੍ਹਾਂ ਸ਼ਹੀਦਾਂ ਵੱਲੋਂ ਆਪਣੀ ਮਾਤ-ਭੂਮੀ ਦੀ ਆਨ ਤੇ ਸ਼ਾਨ ਦੀ ਰਾਖੀ ਕਰਦੇ ਹੋਏ ਦਿੱਤੀਆਂ ਕੁਰਬਾਨੀਆਂ ਦੀ ਯਾਦ ਨੂੰ ਤਾਜ਼ਾ ਕੀਤਾ।

Facebook Comments

Trending