Connect with us

ਪੰਜਾਬ ਨਿਊਜ਼

ਪੰਜਾਬ ਦੇ 3 ਮੌਜੂਦਾ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ, ਬਲਕਾਰ ਸਿੰਘ ਸਥਾਨਕ ਸਰਕਾਰਾਂ ਤੇ ਖੁੱਡੀਆਂ ਖੇਤੀਬਾੜੀ ਮੰਤਰੀ

Published

on

Reshuffle in the departments of the 3 current ministers of Punjab, Balkar Singh is the Minister of Local Government and Agriculture.

ਚੰਡੀਗੜ੍ਹ : ਪੰਜਾਬ ਕੈਬਨਿਟ ‘ਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਮੌਜੂਦਾ ਤਿੰਨ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਤੇ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ‘ਚ ਫੇਰਬਦਲ ਕੀਤੀ ਗਈ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਤੇ ਪੰਚਾਇਤੀ ਰਾਜ ਦੋਵੇਂ ਮਹੱਤਵਪੂਰਨ ਅਹੁਦੇ ਵਾਪਸ ਲੈ ਲਏ ਹਨ। ਨਿੱਜਰ ਵਾਲੇ ਵਿਭਾਗ ਮੰਤਰੀ ਬਲਕਾਰ ਸਿੰਘ ਨੂੰ ਮਿਲੇ ਹਨ। ਗੁਰਮੀਤ ਸਿੰਘ ਖੁੱਡੀਆਂ ਨੂੰ ਤਿੰਨ ਅਹਿਮ ਵਿਭਾਗ ਮਿਲੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦਾ ਬੁੱਧਵਾਰ ਯਾਨੀ ਅੱਜ ਦੋ ਨਵੇਂ ਮੰਤਰੀ ਸ਼ਾਮਲ ਹੋਣ ਨਾਲ ਵਿਸਥਾਰ ਹੋਇਆ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਮੰਤਰੀ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ।

Facebook Comments

Trending