Connect with us

ਪੰਜਾਬੀ

 ਹਲਕੇ ਦੇ ਵਸਨੀਕਾਂ ਨੂੰ ਪਟਵਾਰਖਾਨਿਆਂ ‘ਚ ਨਹੀਂ ਹੋਣ ਦਿੱਤਾ ਜਾਵੇਗਾ ਖੱਜਲ-ਖੁਆਰ- ਵਿਧਾਇਕ ਬੱਗਾ

Published

on

Residents of the constituency will not be allowed in the Patwarkhanas

ਲੁਧਿਆਾਣਾ : ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਤਹਿਸੀਲ ਲੁਧਿਆਣਾ (ਪੱਛਮੀ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਲੁਧਿਆਣਾ ਪੱਛਮੀ ਸ੍ਰੀ ਵਿਨੇ ਬਾਂਸਲ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਪਟਵਾਰਖਾਨਿਆਂ ਵਿੱਚ ਆਮ ਜਨਤਾ ਨੂੰ ਖੱਜਲ-ਖੁਆਰ ਨਾ ਕੀਤਾ ਜਾਵੇ ਸਗੋਂ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦਾ ਬੀੜਾ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

Facebook Comments

Trending