ਲੁਧਿਆਣਾ ਨਿਊਜ਼

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

Published

on

– ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ 9ਵਾਂ ਜੱਥਾ ਰਵਾਨਾ

– ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਣਗੀਆਂ ਨਤਮਸਤਕ

ਲੁਧਿਆਣਾ, 13 ਮਾਰਚ  – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 33 ਤੋਂ 9ਵਾਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲੈ ਕੇ ਰਵਾਨਾ ਹੋਈ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.