ਪੰਜਾਬ ਨਿਊਜ਼

ਸਿੱਖਿਆ ਸੰਸਥਾਵਾਂ ਅਤੇ ਅਧਿਆਪਕਾਂ ਦੇ ਵਿੱਤੀ ਮਸਲਿਆਂ ਨੂੰ ਲੋਕ ਰਾਏ ਅਨੁਸਾਰ ਹੱਲ ਕਰੇ ਮਾਨ ਸਰਕਾਰ – ਦਵਿੰਦਰ ਸਿੱਧੂ

Published

on

ਲੁਧਿਆਣਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਲੁਧਿਆਣਾ ਇਕਾਈ ਦੀ ਅਗਵਾਈ ਹੇਠ ਇਕ ਵਫ਼ਦ ਡੀ.ਸੀ. ਲੁਧਿਆਣਾ ਨੂੰ ਮਿਲਿਆ। ਇਸ ਸਬੰਧ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੱਧੂ ਨੇ ਦੱਸਿਆ ਕਿ ਵਫ਼ਦ ਨੇ ਵਿੱਤ ਮੰਤਰੀ ਪੰਜਾਬ ਦੇ ਨਾਂ ਡੀ. ਸੀ. ਲੁਧਿਆਣਾ ਨੂੰ ਮੰਗ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਸੰਸਥਾਵਾਂ ਅਤੇ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਲੋਕ ਰਾਇ ਦਾ ਪ੍ਰਤੀਨਿਧਤਵ ਕਰਦੀ ਉਹਨਾਂ ਦੇ ਫਰੰਟ ਦੀ ਰਾਏ ਅਨੁਸਾਰ, ਆਗਾਮੀ ਇਜਲਾਸ ਵਿੱਚ ਕੀਤਾ ਜਾਵੇ।

ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੰਦੇ ਹੋਏ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਬਿਨਾਂ ਕਿਸੇ ਸ਼ਰਤ ਦੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਜੱਥੇਬੰਦੀ ਨੇ ਪੁਰ-ਜ਼ੋਰ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਮੂਹ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ, ਬਿਨਾਂ ਕਿਸੇ ਸ਼ਰਤ ਦੇ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ।

Facebook Comments

Trending

Copyright © 2020 Ludhiana Live Media - All Rights Reserved.