ਅਪਰਾਧ

ਰੈਸਟੋਰੈਂਟ ਦਾ ਮੈਨੇਜਰ 3 ਲੱਖ 15 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਫ਼ਰਾਰ

Published

on

ਲੁਧਿਆਣਾ : ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੁੱਗਰੀ ਰੋਡ ਨੇੜੇ ਸਥਿਤ ਹੋਟਲ ਸਿਲਵਰ ਸਟੋਨ ਦਾ ਮੈਨੇਜਰ ਮਾਲਕਾਂ ਦੀ 3 ਲੱਖ ਪੰਦਰਾਂ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਾਲਕ ਮੁਨੀਸ਼ ਰਾਏ ਦੀ ਸ਼ਿਕਾਇਤ ‘ਤੇ ਉਸ ਦੇ ਮੈਨੇਜਰ ਪ੍ਰੇਮ ਸਿੰਘ ਬਘੇਲ ਵਾਸੀ ਸੁਨੇਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਉਸ ਨਾਲ ਠੱਗੀ ਕਰ ਰਿਹਾ ਸੀ ਤੇ ਬੀਤੇ ਦਿਨ ਹੋਟਲ ਦੇ ਦਰਾਜ ਵਿਚ ਪਈ 3 ਲੱਖ ਪੰਦਰਾਂ ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.