Connect with us

ਅਪਰਾਧ

ਆਰਮੀ ਦਾ ਸੇਵਾਮੁਕਤ ਅਧਿਕਾਰੀ ਭੇਤਭਰੇ ਹਾਲਾਤਾਂ ‘ਚ ਲਾਪਤਾ, ਅਗਵਾ ਕਰਨ ਦਾ ਖਦਸ਼ਾ

Published

on

Retired Army officer missing under mysterious circumstances, feared abducted

ਲੁਧਿਆਣਾ : 10 ਮਹੀਨੇ ਪਹਿਲੋਂ ਆਰਮੀ ਤੋਂ ਰਿਟਾਇਰ ਹੋਇਆ ਅਧਿਕਾਰੀ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋ ਗਿਆ । ਆਰਮੀ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ।

ਇਸ ਮਾਮਲੇ ਸਬੰਧੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦਸਮੇਸ਼ ਨਗਰ ਦੀ ਰਹਿਣ ਵਾਲੀ ਅਨੂੰ ਗਰਗ ਨੇ ਦੱਸਿਆ ਕਿ 10 ਮਹੀਨੇ ਪਹਿਲੋਂ ਉਨ੍ਹਾਂ ਦੇ ਪਤੀ ਮੋਹਿਤ ਗਰਗ ਆਰਮੀ ‘ਚੋਂ ਰਿਟਾਇਰਡ ਹੋ ਗਏ ਸੀ। 7 ਜੂਨ ਨੂੰ ਰਾਤ ਸਾਢੇ 9 ਵਜੇ ਦੇ ਕਰੀਬ ਉਹ ਘਰ ਦੇ ਬਾਹਰੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ ।

ਅਨੂ ਗਰਗ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਮੋਹਿਤ ਗਰਗ ਨੂੰ ਅਗਵਾ ਕਰਕੇ ਆਪਣੇ ਨਿੱਜੀ ਸਵਾਰਥ ਲਈ ਲੁਕਾ ਕੇ ਰੱਖਿਆ ਹੋਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ।

Facebook Comments

Trending