ਖੇਤੀਬਾੜੀ

ਕਿਸਾਨੀ ਸੰਘਰਸ ਤੋਂ ਵਾਪਸ ਪਿੰਡ ਪਰਤੇ ਕਿਸਾਨਾਂ ਨੂੰ ਸਿਰਪਾਓ ਦੇ ਕੇ ਕੀਤਾ ਸਨਮਾਨਿਤ

Published

on

ਲੁਧਿਆਣਾ : ਕਿਸਾਨੀ ਸੰਘਰਸ ਦੀ ਜਿੱਤ ਦੀ ਖ਼ੁਸ਼ੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਕਰਾਨੇ ਲਈ ਗੁਰਦੁਆਰਾ ਸੰਤ ਬਾਬਾ ਸਾਧੂ ਰਾਮ ਪਿੰਡ ਰਸੂਲਪੁਰ ਦੀ ਪ੍ਰਬੰਧਕੀ ਕਮੇਟੀ ਵੱਲੋ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪਰ ਨੇ ਕਿਹਾ ਅੱਜ ਅਰਦਾਸ ਪ੍ਰਵਾਨ ਹੋਣ ਤੇ ਇਹ ਇਤਿਹਾਸਕ ਜਿੱਤ ਹੋਈ ਹੈ। ਇਸ ਕਰਕੇ ਸਾਨੂੰ ਹਰ ਸਮੇਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਅੰਤ ਵਿਚ ਲੋਕਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜਦੂਰ ਯੂਨੀਅਨ ਵੱਲੋ ਕਿਸਾਨੀ ਸੰਘਰਸ ਤੋਂ ਵਾਪਸ ਪਿੰਡ ਪਰਤੇ ਕਿਸਾਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਜੋਗਿੰਦਰ ਸਿੰਘ, ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ, ਅਵਤਾਰ ਸਿੰਘ ਤਾਰੀ, ਅਕਾਲੀ ਆਗੂ ਅਮਰਜੀਤ ਸਿੰਘ, ਗੁਰਮੀਤ ਸਿੰਘ, ਪਟਵਾਰੀ ਜਗਰਾਜ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰਰੀਤ ਸਿੰਘ, ਪਿਆਰਾ ਸਿੰਘ, ਰਜਿੰਦਰ ਸਿੰਘ, ਮੇਲ ਸਿੰਘ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.