ਪੰਜਾਬ ਨਿਊਜ਼

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ GADVASU ਵਿਦਿਆਰਥੀਆਂ ਦੇ ਸੰਘਰਸ਼ ਦੀ ਕੀਤੀ ਹਮਾਇਤ

Published

on

ਲੁਧਿਆਣਾ : GADVASU ਦੇ ਵਿਦਿਆਰਥੀਆਂ ਵੱਲੌਂ ਸਰਕਾਰ ਦੁਆਰਾ ਉਹਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੁੱਧ ਵਿਚੋਂ ਐਮਰਜੰਸੀ ਸੇਵਾਵਾਂ ਵੀ ਸੰਪੂਰਨ ਤੋਰ ਤੇ ਠੱਪ ਕਰ ਦਿਤੀਆਂ ਗਈਆਂ, ਇਸ ਦੇ ਚਲਦਿਆਂ ਪਸ਼ੂ ਪਾਲਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਜਿਸਦੀ ਜਿੰਮੇਵਾਰੀ ਸਿਧੇ ਤੌਰ ‘ਤੇ ਸਰਕਾਰ ਹੈ!

ਡਾ ਦਰਸ਼ਨ ਪਾਲ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਅਤੇ ਸਰਕਾਰ ਨੂੰ ਮੰਗਾਂ ਮੰਨਣ ਦੀ ਗੁਹਾਰ ਲਗਾਈ ਗਈ, ਨਾਲ ਹੀ ਉਨ੍ਹਾਂ ਨੇ ਮਰਨ ਵਰਤ ‘ਤੇ ਬੈਠੇ ਵਿਦਿਆਰਥੀ ਸ਼ਿਵਮ ਸ਼ਰਮਾ ਦੀ ਵੀ ਹੌਸਲਾ ਅਫ਼ਜ਼ਾਈ ਕੀਤੀ। ਵਿਦਿਆਰਥੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਦੇ ਰਹਿਣ ਦੀ ਅਪੀਲ ਕੀਤੀ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਵਿਅਕਤੀਗਤ ਤੌਰ ‘ਤੇ ਇਹ ਮੁੱਦਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ ਕੋਲ ਉਠਾਉਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਨਹੀਂ ਕਰਦੀ ਤਾਂ ਸੰਯੁਕਤ ਕਿਸਾਨ ਮੋਰਚਾ ਵਿਦਿਆਰਥੀਆਂ ਦੀ ਹਿਮਾਇਤ ਵੱਲੋਂ ਸ਼ਾਮਿਲ ਹੋਵੇਗਾ।

ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਹਮਾਇਤ ਕਰਦਿਆਂ ਇਸ ਮਾਮਲੇ ‘ਤੇ ਜ਼ੁਬਾਨੀ ਭਰੋਸਾ ਦਿੰਦੇ ਹੋਏ ਪ੍ਰਦਰਸ਼ਨ ਮੁਲਤਵੀ ਕਰਨ ਅਤੇ ਸੇਵਾਵਾਂ ਚਾਲੂ ਕਰਨ ਦੀ ਮੰਗ ਕੀਤੀ ਪਰ ਵਿਦਿਆਰਥੀਆਂ ਵੱਲੋਂ ਲਿਖਤੀ ਰੂਪ ਵਿੱਚ ਭਰੋਸਾ ਮਿਲਣ ਤੋਂ ਬਿਨਾਂ ਪ੍ਰਦਰਸ਼ਨ ਮੁਲਤਵੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.